BIG BREAKING- ਭੁਪੇਸ਼ ਬਘੇਲ ਨੇ ਵਧਾਇਆ ਪੰਜਾਬ ਦੌਰਾ, ਪੰਜਾਬ ਕਾਂਗਰਸ ਦੇ ਕਲੇਸ਼ ਕਾਰਨ ਲਿਆ ਫ਼ੈਸਲਾ!

Top Trending News ਪੰਜਾਬ

 

BIG BREAKING- ਭੁਪੇਸ਼ ਬਘੇਲ ਨੇ ਵਧਾਇਆ ਪੰਜਾਬ ਦੌਰਾ, ਪੰਜਾਬ ਕਾਂਗਰਸ ਦੇ ਕਲੇਸ਼ ਕਾਰਨ ਲਿਆ ਫ਼ੈਸਲਾ!

ਚੰਡੀਗੜ੍ਹ, 10 ਜੁਲਾਈ 2026- ਪੰਜਾਬ ਕਾਂਗਰਸ ਦੀ ਧੜੇਬੰਦੀ ਨੂੰ ਖ਼ਤਮ ਕਰਨ ਅਤੇ ਸਥਿਤੀ ਨੂੰ ਸੰਭਾਲਣ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਆਪਣਾ ਪੰਜਾਬ ਦੌਰਾ ਵਧਾ ਦਿੱਤਾ ਹੈ। ਸੂਤਰਾਂ ਮੁਤਾਬਕ ਉਹ ਹੁਣ ਆਉਣ ਵਾਲੇ ਚਾਰ ਦਿਨ ਹੋਰ ਪੰਜਾਬ ਵਿੱਚ ਹੀ ਰਹਿਣਗੇ ਅਤੇ ਨਾਰਾਜ਼ ਨੇਤਾਵਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰਨਗੇ।

ਦੱਸ ਦਈਏ ਕਿ ਭੁਪੇਸ਼ ਬਘੇਲ ਪੰਜ ਦਿਨਾਂ ਦੇ ਦੌਰੇ ‘ਤੇ ਪੰਜਾਬ ਆਏ ਸਨ, ਜੋ ਕਿ ਅੱਜ ਖ਼ਤਮ ਹੋਣਾ ਸੀ। ਪਰ ਸਾਬਕਾ ਮੁੱਖ ਮੰਤਰੀ & MP ਚਰਨਜੀਤ ਸਿੰਘ ਚੰਨੀ ਦੇ ਖੇਮੇ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਾਲੇ ਚੱਲ ਰਹੀ ਸਿਆਸੀ ਖਿੱਚੋਤਾਣ ਦੇ ਚੱਲਦਿਆਂ ਇਹ ਫੈਸਲਾ ਲਿਆ ਗਿਆ ਹੈ।

ਕਾਂਗਰਸ ਹਾਈਕਮਾਂਡ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਰਾਜਾ ਵੜਿੰਗ ਨੂੰ ਪ੍ਰਧਾਨਗੀ ‘ਤੇ ਬਰਕਰਾਰ ਰੱਖਿਆ ਹੈ, ਜਦਕਿ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਪਰ ਚੰਨੀ ਧੜਾ ਇਸ ਫੈਸਲੇ ਤੋਂ ਖ਼ੁਸ਼ ਨਹੀਂ ਹੈ ਅਤੇ ਉਹ ਲਗਾਤਾਰ ਦਿੱਲੀ ਫੇਰੀਆਂ ਪਾ ਰਿਹਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।