Channi faction and Bhupesh Baghel: ਰਾਣਾ ਗੁਰਜੀਤ ਦੀ ਰਿਹਾਇਸ਼ ‘ਤੇ ਚੰਨੀ ਧੜੇ ਅਤੇ ਭੁਪੇਸ਼ ਬਘੇਲ ਵਿਚਾਲੇ ਅਹਿਮ ਮੀਟਿੰਗ ਜਾਰੀ
ਚੰਡੀਗੜ੍ਹ/ਜਲੰਧਰ, 11 ਜੁਲਾਈ 2026- ਪੰਜਾਬ ਕਾਂਗਰਸ ਦੇ ਅੰਦਰੂਨੀ ਹਲਕਿਆਂ ਤੋਂ ਇਸ ਵੇਲੇ ਦੀ ਇੱਕ ਬਹੁਤ ਵੱਡੀ ਸਿਆਸੀ ਖ਼ਬਰ ਸਾਹਮਣੇ ਆ ਰਹੀ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ MLA ਰਾਣਾ ਗੁਰਜੀਤ ਸਿੰਘ ਦੀ ਰਿਹਾਇਸ਼ ‘ਤੇ ਇੱਕ ਬਹੁਤ ਹੀ ਅਹਿਮ ਅਤੇ ਗੁਪਤ ਮੀਟਿੰਗ (Channi faction and Bhupesh Baghel) ਚੱਲ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ, ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ ਕਰਨ ਲਈ ‘ਚੰਨੀ ਗਰੁੱਪ’ ਦੇ ਪ੍ਰਮੁੱਖ ਆਗੂ ਰਾਣਾ ਗੁਰਜੀਤ ਸਿੰਘ ਦੇ ਘਰ ਪਹੁੰਚੇ ਹਨ।
ਇਸ ਉੱਚ ਪੱਧਰੀ ਬੈਠਕ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ, ਪਾਰਟੀ ਦੇ ਅੰਦਰੂਨੀ ਸੰਗਠਨ ਅਤੇ ਆਉਣ ਵਾਲੀਆਂ ਸਿਆਸੀ ਰਣਨੀਤੀਆਂ ਨੂੰ ਲੈ ਕੇ ਡੂੰਘੀ ਵਿਚਾਰ-ਚਰਚਾ ਕੀਤੀ ਜਾ ਰਹੀ ਹੈ।
ਹਾਈਕਮਾਂਡ ਦੇ ਨਜ਼ਦੀਕੀ ਮੰਨੇ ਜਾਂਦੇ ਭੁਪੇਸ਼ ਬਘੇਲ ਨਾਲ ਚੰਨੀ ਗਰੁੱਪ ਦੀ ਰਾਣਾ ਗੁਰਜੀਤ ਸਿੰਘ ਦੇ ਘਰ ਹੋ ਰਹੀ ਇਹ ਮੀਟਿੰਗ ਪਾਰਟੀ ਦੇ ਅੰਦਰੂਨੀ ਸਮੀਕਰਨਾਂ ਨੂੰ ਬਦਲਣ ਦੇ ਸੰਕੇਤ ਦੇ ਰਹੀ ਹੈ। ਇਸ ਮੀਟਿੰਗ ਵਿੱਚ ਕਈ ਹੋਰ ਸੀਨੀਅਰ ਕਾਂਗਰਸੀ ਆਗੂਆਂ ਦੇ ਸ਼ਾਮਲ ਹੋਣ ਦੀ ਵੀ ਚਰਚਾ ਹੈ।



