- ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਲਈ ਅੰਦੋਲਨ ਤੇਜ਼ ਕਰੇਗੀ ਨੈਸ਼ਨਲ ਕਾਨਫਰੰਸ
ਜੰਮੂ-ਕਸ਼ਮੀਰ, 12 ਜੁਲਾਈ (ਦੇਸ਼ ਕਲਿੱਕ ਬਿਉਰੋ): ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਰਾਜ ਦੀ ਬਹਾਲੀ ਦੀ ਮੰਗ ਲਈ 20 ਜੁਲਾਈ ਨੂੰ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਹੁਣ ਆਪਣੀ ਮੰਗ ਨੂੰ ਰਾਸ਼ਟਰੀ ਰਾਜਧਾਨੀ ਲੈ ਕੇ ਜਾਵੇਗੀ, ਕਿਉਂਕਿ ਕੇਂਦਰ ਸਰਕਾਰ ਨਾਲ ਲੰਮੀ ਗੱਲਬਾਤ ਦਾ ਕੋਈ ਠੋਸ ਨਤੀਜਾ ਨਹੀਂ ਨਿਕਲਿਆ ਹੈ।
ਜੰਮੂ ਵਿੱਚ ਇੱਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਉਮਰ ਅਬਦੁੱਲਾ ਨੇ ਕਿਹਾ ਕਿ ਰਾਜ ਦਾ ਦਰਜਾ ਜੰਮੂ-ਕਸ਼ਮੀਰ ਦੇ ਲੋਕਾਂ ਦਾ ਅਹਿਸਾਨ ਨਹੀਂ ਸਗੋਂ ਅਧਿਕਾਰ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਸਵਾਲ ਕੀਤਾ ਕਿ “ਢੁਕਵੇਂ ਸਮੇਂ” ‘ਤੇ ਰਾਜ ਦਾ ਦਰਜਾ ਬਹਾਲ ਕਰਨ ਦਾ ਉਨ੍ਹਾਂ ਦਾ ਵਾਅਦਾ ਕਦੋਂ ਪੂਰਾ ਹੋਵੇਗਾ।



