- Punjab: ਕਰੀਬ 3 ਹਜ਼ਾਰ ਅਸਾਮੀਆਂ ਦੀ ਹੋਵੇਗੀ ਭਰਤੀ, ਇੰਟਰਵਿਊ 20 ਜੁਲਾਈ ਨੂੰ
- ਮਹਾਰਾਜਾ ਪੈਲੇਸ, ਸੁਨਾਮ ਵਿਖੇ ਲਾਇਆ ਜਾਵੇਗਾ ਰੋਜ਼ਗਾਰ ਮੇਲਾ
- ਨੌਜਾਵਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ
ਸੰਗਰੂਰ, 15 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਮਿਤੀ 20 ਜੁਲਾਈ 2026 ਨੂੰ ਮਹਾਰਾਜਾ ਪੈਲੇਸ, ਸੁਨਾਮ ਊਧਮ ਸਿੰਘ ਵਾਲਾ ਵਿਖੇ ਸਵੇਰੇ 09 ਵਜੇ ਤੋਂ ਸ਼ਾਮ ਦੇ 04 ਵਜੇ ਤੱਕ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ 3000 ਦੇ ਕਰੀਬ ਵੱਖ-ਵੱਖ ਆਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀਮਤੀ ਸਿੰਪੀ ਸਿੰਗਲਾ ਨੇ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਵੱਖ-ਵੱਖ ਨਾਮਵਰ 60 ਤੋਂ ਵੱਧ ਉਦਯੋਗਿਕ ਅਤੇ ਸਰਵਿਸ ਸੈਕਟਰ ਨਾਲ ਸਬੰਧਤ ਨਿੱਜੀ ਕੰਪਨੀਆਂ ਜਿਵੇਂ ਕਿ ਹੀਰੋ ਸਾਈਕਲ, ਸੋਨਾਲੀਕਾ, ਸੇਗਾ (SEGA), ਵਰਧਮਾਨ , ਆਈ.ਸੀ.ਆਈ.ਸੀ ਆਈ. ਬੈਂਕ, ਅਵਾਨੀ, ਕੇ.ਆਰ.ਬੀ.ਐਲ., ਗੋਬਿੰਦ ਮੋਟਰਜ਼, ਏਪੀ ਔਰਗੈਨਿਕ, ਐਕਸਿਸ ਬੈਂਕ, ਮੈਕਸ ਆਟੋ ਆਦਿ ਵੱਲੋਂ ਪ੍ਰਾਪਤ ਲਗਭਗ 3000 ਦੇ ਕਰੀਬ ਵੱਖ-ਵੱਖ ਆਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਇਸ ਸਬੰਧੀ ਪ੍ਰਾਰਥੀ ਦੀ ਵਿਦਿੱਅਕ ਯੋਗਤਾ 8ਵੀਂ, 10ਵੀਂ,12ਵੀਂ, ਗਰੈਜੂਏਟ, ਪੋਸਟ ਗਰੈਜੂਏਟ, ਆਈ.ਟੀ.ਆਈ, ਡਿਪਲੋਮਾ ਹੋਲਡਰ ਅਤੇ ਉਮਰ 18 ਸਾਲ ਤੋਂ 50 ਸਾਲ ਹੋਣੀ ਚਾਹੀਦੀ ਹੈ।
ਪ੍ਰਾਰਥੀ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਲਈ https://forms.gle/pq9do3CA1GXY7gpf7 ਗੂਗਲ ਲਿੰਕ ਉੱਤੇ ਰਜਿਸਟ੍ਰੇਸ਼ਨ ਕਰ ਸਕਦੇ ਹਨ।
ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ ਅਤੇ ਡੀ.ਏ ਮਿਲਣ ਯੋਗ ਨਹੀਂ ਹੋਵੇਗਾ।
ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।



