ਮਜ਼ਦੂਰ ਮੁਲਾਜ਼ਮ ਤਾਲਮੇਲ ਕਮੇਟੀ ਵੱਲੋਂ ਸਫ਼ਾਈ ਕਾਮਿਆਂ ਦੀ ਗ੍ਰਿਫ਼ਤਾਰੀ ਅਤੇ ਮਗਨਰੇਗਾ ਕਾਮਿਆਂ ਉੱਤੇ ਲਾਠੀਚਾਰਜ ਦੀ ਨਿੰਦਾ

Top Trending News ਪੰਜਾਬ
  • ਮਜ਼ਦੂਰ ਮੁਲਾਜ਼ਮ ਤਾਲਮੇਲ ਕਮੇਟੀ ਵੱਲੋਂ ਸਫ਼ਾਈ ਕਾਮਿਆਂ ਦੀ ਗ੍ਰਿਫ਼ਤਾਰੀ ਅਤੇ ਮਗਨਰੇਗਾ ਕਾਮਿਆਂ ਉੱਤੇ ਲਾਠੀਚਾਰਜ ਦੀ ਨਿੰਦਾ

ਦਲਜੀਤ ਕੌਰ

ਚੰਡੀਗੜ੍ਹ/ਜਲੰਧਰ, 16 ਜੁਲਾਈ, 2026: ਪੰਜਾਬ ਦੀਆਂ ਸੰਘਰਸ਼ਸ਼ੀਲ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਦੀ ਤਾਲਮੇਲ ਕਮੇਟੀ ਨੇ ਸੰਗਰੂਰ ਵਿਖੇ ਪੁਲਸ ਵਲੋਂ ਸਫ਼ਾਈ ਸੇਵਕਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਖੰਨਾ ਵਿਖੇ ਮਗਨਰੇਗਾ ਮੁਲਾਜ਼ਮਾਂ ਅਤੇ ਕਾਮਿਆਂ ਉੱਤੇ ਲਾਠੀਚਾਰਜ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਇੰਡੀਅਨ ਫੈਡਰੇਸ਼ਨ ਆਫ਼ ਟ੍ਰੇਡ ਯੂਨੀਅਨਜ਼ (ਇਫਟੂ) ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਕੇਂਦਰੀ ਕਮੇਟੀ ਮੈਂਬਰ ਜੁਗਿੰਦਰਪਾਲ ਗੁਰਦਾਸਪੂਰ, ਸੂਬਾ ਪ੍ਰੈੱਸ ਸਕੱਤਰ ਜਸਬੀਰ ਦੀਪ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ, ਬਿੱਕਰ ਸਿੰਘ ਹਥੋਆ, ਡੈਮੋਕ੍ਰੈਟਿਕ ਇੰਪਲਾਈਜ ਫੇਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਹਰਦੀਪ ਸਿੰਘ ਅਤੇ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਟੋਡਰਪੁਰ ਨੇ ਇਕ ਸਾਂਝੇ ਪ੍ਰੈਸ ਬਿਆਨ ਰਾਹੀਂ ਸਫ਼ਾਈ ਸੇਵਕਾਂ ਅਤੇ ਮਗਨਰੇਗਾ ਮੁਲਾਜ਼ਮਾਂ ਦੇ ਸੰਘਰਸ਼ ਦੀ ਡੱਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਹੈ ਕਿ ਪ੍ਰਦਰਸ਼ਨਕਾਰੀ ਮਜ਼ਦੂਰਾਂ ਵਿਰੁੱਧ ਤਾਕਤ ਦੀ ਵਰਤੋਂ ਕਰਕੇ ਭਗਵੰਤ ਮਾਨ ਸਰਕਾਰ ਕਾਮਿਆਂ ਅਤੇ ਮੁਲਾਜ਼ਮਾਂ ਦੇ ਸੰਘਰਸ਼ਾਂ ਨੂੰ ਦਬਾਉਣਾ ਚਾਹੁੰਦੀ ਹੈ ਪਰ ਇਹ ਸੰਘਰਸ਼ ਜਬਰ ਨਾਲ ਦਬਾਅ ਨਹੀਂ ਹੋਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਲੋਕਾਂ ਦੇ ਮਸਲੇ ਹੱਲ ਕਰਨ ਦੀ ਥਾਂ ਲੋਕਾਂ ਉੱਤੇ ਜਬਰ ਢਾਹੁਣ ਦੇ ਰਾਹ ਪਈ ਹੋਈ ਹੈ ਪਰ ਲੋਕ ਹਰ ਜਬਰ ਦਾ ਜਵਾਬ ਦਿੰਦੇ ਰਹਿਣਗੇ। ਮਾਨ ਸਰਕਾਰ ਦਾ ਹਰ ਰੋਜ਼ ਪੁਲਿਸ ਜਬਰ ਇਸ ਸਰਕਾਰ ਦੇ ਜ਼ਮਹੂਰੀ ਹੋਣ ਦੇ ਭਰਮ ਨੂੰ ਵੀ ਤੋੜ ਰਿਹਾ ਹੈ।

ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਦੀ ਤਾਲਮੇਲ ਕਮੇਟੀ ਵਲੋਂ ਗ੍ਰਿਫ਼ਤਾਰ ਸਫ਼ਾਈ ਸੇਵਕਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।