ਵੱਡੀ ਖ਼ਬਰ: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਵਿਚਾਲੇ ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Top Trending News ਹਰਿਆਣਾ ਚੰਡੀਗੜ੍ਹ ਟ੍ਰਾਈਸਿਟੀ ਰਾਸ਼ਟਰੀ

 

ਵੱਡੀ ਖ਼ਬਰ: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਵਿਚਾਲੇ ਹਰਿਆਣਾ ਸਕੱਤਰੇਤ (Haryana Secretariat) ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ 17 ਜੁਲਾਈ, 2026- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੌਰੇ ਦੇ ਦੌਰਾਨ ਇੱਕ ਬਹੁਤ ਹੀ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਸਥਿਤ ਹਰਿਆਣਾ ਸਕੱਤਰੇਤ (Haryana Secretariat) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਪੂਰੇ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਧਮਕੀ ਮਿਲਣ ਦੇ ਤੁਰੰਤ ਬਾਅਦ ਸੁਰੱਖਿਆ ਨੂੰ ਮੁੱਖ ਰੱਖਦਿਆਂ ਹਰਿਆਣਾ ਸਕੱਤਰੇਤ ਦੀ ਇਮਾਰਤ ਨੂੰ ਪੂਰੀ ਤਰ੍ਹਾਂ ਖ਼ਾਲੀ ਕਰਵਾ ਲਿਆ ਗਿਆ ਹੈ. ਪੁਲਿਸ ਪ੍ਰਸ਼ਾਸਨ ਅਤੇ ਸੁਰੱਖਿਆ ਅਧਿਕਾਰੀ ਵੱਡੇ ਪੱਧਰ ‘ਤੇ ਮੌਕੇ ‘ਤੇ ਪਹੁੰਚ ਚੁੱਕੇ ਹਨ।

ਪੁਲਿਸ ਵੱਲੋਂ ਬੰਬ ਨਿਰੋਧਕ ਦਸਤੇ ਦੀ ਮਦਦ ਨਾਲ ਸਕੱਤਰੇਤ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਸਕੱਤਰੇਤ ਨੂੰ ਅਜਿਹੀਆਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।