ਕਾਕਰੋਚਾਂ ਨੇ ਹਿਲਾਈ ਸਰਕਾਰ; ਕੇਂਦਰੀ ਮੰਤਰੀ ਜੇ.ਪੀ. ਨੱਡਾ ਵੱਲੋਂ ਅਹਿਮ ਮੁਲਾਕਾਤ! ਜਾਣੋ ਕੀ ਮਿਲਿਆ ਭਰੋਸਾ?

Top Trending News ਦਿੱਲੀ ਰਾਸ਼ਟਰੀ

 

ਕਾਕਰੋਚਾਂ ਨੇ ਹਿਲਾਈ ਸਰਕਾਰ; ਕੇਂਦਰੀ ਮੰਤਰੀ ਜੇ.ਪੀ. ਨੱਡਾ ਵੱਲੋਂ ਅਹਿਮ ਮੁਲਾਕਾਤ! ਜਾਣੋ ਕੀ ਮਿਲਿਆ ਭਰੋਸਾ?

ਨਵੀਂ ਦਿੱਲੀ, 20 ਜੁਲਾਈ (2026):

ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ‘ਤੇ ਚੱਲ ਰਹੇ ਪ੍ਰਦਰਸ਼ਨ ਦੇ ਵਿਚਕਾਰ ਅੱਜ ਇੱਕ ਅਹਿਮ ਘਟਨਾਕ੍ਰਮ ਸਾਹਮਣੇ ਆਇਆ ਹੈ। ‘ਕਾਕਰੋਚ ਜਨਤਾ ਪਾਰਟੀ’ (CJP) ਦੇ ਇੱਕ ਵਫ਼ਦ ਨੇ ਅੱਜ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਨਾਲ ਮੁਲਾਕਾਤ ਕੀਤੀ। ਇਸ ਬੈਠਕ ਦੌਰਾਨ ਪਾਰਟੀ ਦੇ ਨੁਮਾਇੰਦਿਆਂ ਨੇ ਮੰਤਰੀ ਨੂੰ ਦੇਸ਼ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੀਆਂ ਮੰਗਾਂ ਨਾਲ ਸਬੰਧਤ ਇੱਕ ਮੰਗ-ਪੱਤਰ ਸੌਂਪਿਆ।

ਮੀਟਿੰਗ ਦੌਰਾਨ ਵਫ਼ਦ ਨੇ ਕੇਂਦਰੀ ਮੰਤਰੀ ਸਾਹਮਣੇ ਸਿੱਖਿਆ ਪ੍ਰਣਾਲੀ, ਬੇਰੁਜ਼ਗਾਰੀ ਅਤੇ ਪ੍ਰੀਖਿਆਵਾਂ ਵਿੱਚ ਪਾਰਦਰਸ਼ਤਾ ਵਰਗੇ ਗੰਭੀਰ ਮੁੱਦੇ ਚੁੱਕੇ। ਸੂਤਰਾਂ ਮੁਤਾਬਕ, ਕੇਂਦਰੀ ਮੰਤਰੀ ਜੇ.ਪੀ. ਨੱਡਾ ਨੇ ਵਫ਼ਦ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਸਰਕਾਰ ਇਨ੍ਹਾਂ ਮੁੱਦਿਆਂ ‘ਤੇ ਗੰਭੀਰਤਾ ਨਾਲ ਚਰਚਾ ਕਰੇਗੀ। ਪਾਰਟੀ ਨੇ ਉਮੀਦ ਜਤਾਈ ਹੈ ਕਿ ਸਰਕਾਰ ਜਲਦੀ ਹੀ ਕੋਈ ਠੋਸ ਕਦਮ ਚੁੱਕੇਗੀ।

ਮੁਲਾਕਾਤ ਤੋਂ ਬਾਅਦ, ਵਫ਼ਦ ਨੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਆਪਣੇ ਸਮਰਥਕਾਂ ਅਤੇ ਨੌਜਵਾਨਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਸਾਡਾ ਅੰਦੋਲਨ ਲੋਕਤੰਤਰੀ ਢੰਗ ਨਾਲ ਅਤੇ ਸ਼ਾਂਤੀਪੂਰਵਕ ਜਾਰੀ ਰਹੇਗਾ। ਉਨ੍ਹਾਂ ਸਮਰਥਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਹਿੰਸਾ ਜਾਂ ਗੁੰਮਰਾਹਕੁੰਨ ਪ੍ਰਚਾਰ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਦੱਸਣਯੋਗ ਹੈ ਕਿ ‘ਕਾਕਰੋਚ ਜਨਤਾ ਪਾਰਟੀ’ ਕੋਈ ਰਜਿਸਟਰਡ ਰਾਜਨੀਤਿਕ ਪਾਰਟੀ ਨਹੀਂ ਹੈ, ਸਗੋਂ ਇਹ ਦੇਸ਼ ਦੇ ਨੌਜਵਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਇੱਕ ਵਿਅੰਗਮਈ (Satirical) ਅੰਦੋਲਨ ਹੈ। ਇਹ ਪਾਰਟੀ ਬੇਰੁਜ਼ਗਾਰੀ, ਸਿੱਖਿਆ ਪ੍ਰਣਾਲੀ ਅਤੇ ਨੌਜਵਾਨਾਂ ਦੇ ਮੁੱਦਿਆਂ ਨੂੰ ਉਠਾਉਣ ਲਈ ਸੋਸ਼ਲ ਮੀਡੀਆ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਹੈ। ਇਸ ਅੰਦੋਲਨ ਦਾ ਮੁੱਖ ਉਦੇਸ਼ ਨੌਜਵਾਨਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਉਣਾ ਹੈ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।