NEET-UG ਵਿਵਾਦ: ਅਦਾਕਾਰਾ ਦੀਆ ਮਿਰਜ਼ਾ ਨੇ ਸੋਨਮ ਵਾਂਗਚੁਕ ਦੇ ਸੰਘਰਸ਼ ਨੂੰ ਦਿੱਤਾ ਸਮਰਥਨ

Top Trending News ਦਿੱਲੀ ਰਾਸ਼ਟਰੀ

 

NEET-UG ਵਿਵਾਦ: ਅਦਾਕਾਰਾ ਦੀਆ ਮਿਰਜ਼ਾ ਨੇ ਸੋਨਮ ਵਾਂਗਚੁਕ ਦੇ ਸੰਘਰਸ਼ ਨੂੰ ਦਿੱਤਾ ਸਮਰਥਨ

ਨਵੀਂ ਦਿੱਲੀ 20 ਜੁਲਾਈ 2026

ਦੇਸ਼ ਦੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਅਤੇ NEET-UG ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਖ਼ਿਲਾਫ਼ ਅਵਾਜ਼ ਉਠਾ ਰਹੇ ਸਮਾਜਿਕ ਵਰਕਰ ਸੋਨਮ ਵਾਂਗਚੁਕ ਦੇ ਸੰਘਰਸ਼ ਨੂੰ ਬਾਲੀਵੁੱਡ ਅਦਾਕਾਰਾ ਦੀਆ ਮਿਰਜ਼ਾ ਦਾ ਵੱਡਾ ਸਮਰਥਨ ਮਿਲਿਆ ਹੈ। ਦੀਆ ਮਿਰਜ਼ਾ ਨੇ ਸੋਸ਼ਲ ਮੀਡੀਆ ਰਾਹੀਂ ਵਾਂਗਚੁਕ ਦੀ ਭੁੱਖ ਹੜਤਾਲ ਅਤੇ ਵਿਦਿਆਰਥੀਆਂ ਦੇ ਹੱਕਾਂ ਲਈ ਕੀਤੀ ਜਾ ਰਹੀ ਲੜਾਈ ਨਾਲ ਇਕਜੁੱਟਤਾ ਪ੍ਰਗਟਾਈ ਹੈ।

ਸੋਨਮ ਵਾਂਗਚੁਕ, ਜੋ ‘ਕਾਕਰੋਚ ਜਨਤਾ ਪਾਰਟੀ’ (CJP) ਦੇ ਬੈਨਰ ਹੇਠ ਜੰਤਰ-ਮੰਤਰ ਵਿਖੇ ਭੁੱਖ ਹੜਤਾਲ ‘ਤੇ ਬੈਠੇ ਸਨ, ਲਗਾਤਾਰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਅਤੇ ਸਿੱਖਿਆ ਪ੍ਰਣਾਲੀ ਵਿੱਚ ਜਵਾਬਦੇਹੀ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੀ ਸਿਹਤ ਵਿਗੜਨ ਕਾਰਨ, ਪੁਲਿਸ ਨੇ ਹਾਈ ਕੋਰਟ ਦੇ ਨਿਰਦੇਸ਼ਾਂ ਅਤੇ ਡਾਕਟਰੀ ਸਲਾਹ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਸਫ਼ਦਰਜੰਗ ਹਸਪਤਾਲ ਭੇਜ ਦਿੱਤਾ ਸੀ।

ਇਸ ਘਟਨਾਕ੍ਰਮ ਤੋਂ ਬਾਅਦ ਦੀਆ ਮਿਰਜ਼ਾ ਨੇ ਇੰਸਟਾਗ੍ਰਾਮ ‘ਤੇ ਇੱਕ ਭਾਵੁਕ ਪੋਸਟ ਸਾਂਝੀ ਕਰਦਿਆਂ ਲਿਖਿਆ, “ਮੈਂ ਇਸ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ। ਮੈਂ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਦੇ ਅਧਿਕਾਰ ਦਾ ਸਮਰਥਨ ਕਰਦੀ ਹਾਂ ਅਤੇ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਤੇ ਸੁਧਾਰਾਂ ਦੀ ਮੰਗ ਦੀ ਹਮਾਇਤ ਕਰਦੀ ਹਾਂ।” ਅਦਾਕਾਰਾ ਨੇ ਵਾਂਗਚੁਕ ਨੂੰ ਹਸਪਤਾਲ ਲਿਜਾਣ ਦੇ ਤਰੀਕੇ ‘ਤੇ ਵੀ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ।

ਦੱਸਣਯੋਗ ਹੈ ਕਿ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਦਾ ਇਹ ਸੰਘਰਸ਼ ਦੇਸ਼ ਭਰ ਦੇ ਵਿਦਿਆਰਥੀਆਂ ਅਤੇ ਹੋਰ ਸਮਾਜਿਕ ਵਰਕਰਾਂ ਦਾ ਧਿਆਨ ਖਿੱਚ ਰਿਹਾ ਹੈ। ਦੀਆ ਮਿਰਜ਼ਾ ਤੋਂ ਇਲਾਵਾ ਕਈ ਹੋਰ ਨਾਮਵਰ ਹਸਤੀਆਂ ਨੇ ਵੀ ਇਸ ਮੁੱਦੇ ‘ਤੇ ਚਿੰਤਾ ਪ੍ਰਗਟਾਈ ਹੈ ਅਤੇ ਸਰਕਾਰ ਤੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਇਹ ਅੰਦੋਲਨ ਜਾਰੀ ਰਹੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।