ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ; ਹਰਿਆਣਾ ਪੁਲਿਸ ਵੱਲੋਂ ਸ਼ੰਭੂ ਬਾਰਡਰ ਸੀਲ!

Top Trending News ਚੰਡੀਗੜ੍ਹ ਦਿੱਲੀ ਪੰਜਾਬ ਰਾਸ਼ਟਰੀ

 

ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ; ਹਰਿਆਣਾ ਪੁਲਿਸ ਵੱਲੋਂ ਸ਼ੰਭੂ ਬਾਰਡਰ ਸੀਲ!

ਚੰਡੀਗੜ੍ਹ, 21 ਜੁਲਾਈ 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਅਤੇ ਦਿੱਲੀ ਵਿਖੇ ਹੋਣ ਵਾਲੀ ‘ਮਹਾਪੰਚਾਇਤ’ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਕਿਸਾਨਾਂ ਨੇ ਹਰਿਆਣਾ ਵੱਲ ਕੂਚ ਕਰ ਦਿੱਤਾ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਖ਼ਿਲਾਫ਼ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ ਹੈ।

ਕਿਸਾਨ ਜਥੇਬੰਦੀਆਂ ਨੇ ਦੋਸ਼ ਲਾਇਆ ਹੈ ਕਿ ਹਰਿਆਣਾ ਪੁਲੀਸ ਨੇ ਕਿਸਾਨਾਂ ਨੂੰ ਦਿੱਲੀ ਵੱਲ ਜਾਣ ਤੋਂ ਰੋਕਣ ਲਈ ਸ਼ੰਭੂ ਬਾਰਡਰ ’ਤੇ ਰਸਤੇ ਪੂਰੀ ਤਰ੍ਹਾਂ ਸੀਲ ਕਰ ਦਿੱਤੇ ਹਨ। ਪ੍ਰਸ਼ਾਸਨ ਵੱਲੋਂ ਬੈਰੀਕੇਡਿੰਗ ਅਤੇ ਭਾਰੀ ਪੁਲੀਸ ਫ਼ੋਰਸ ਤਾਇਨਾਤ ਕਰਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਅਚਾਨਕ ਕੀਤੀ ਗਈ ਨਾਕੇਬੰਦੀ ਕਾਰਨ ਕੌਮੀ ਸ਼ਾਹਰਾਹ ਅਤੇ ਚੰਡੀਗੜ੍ਹ-ਰਾਜਪੁਰਾ ਮਾਰਗ ’ਤੇ ਵਾਹਨਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਲੱਗ ਗਈਆਂ ਹਨ।

ਰਾਸਤੇ ਬੰਦ ਹੋਣ ਕਾਰਨ ਸੈਂਕੜੇ ਆਮ ਰਾਹਗੀਰ, ਸਕੂਲੀ ਬੱਸਾਂ ਅਤੇ ਮੁਸਾਫ਼ਰ ਭਾਰੀ ਜਾਮ ਵਿੱਚ ਫਸ ਕੇ ਰਹਿ ਗਏ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਸ਼ਾਂਤਮਈ ਤਰੀਕੇ ਨਾਲ ਆਪਣਾ ਵਿਰੋਧ ਦਰਜ ਕਰਵਾਉਣ ਲਈ ਜਾ ਰਹੇ ਹਨ ਪਰ ਸਰਕਾਰ ਉਨ੍ਹਾਂ ਦੇ ਜਮਹੂਰੀ ਹੱਕਾਂ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਜਾਰੀ ਰੱਖੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਦੂਜੇ ਪਾਸੇ, ਆਵਾਜਾਈ ਠੱਪ ਹੋਣ ਕਾਰਨ ਆਮ ਲੋਕਾਂ ਵਿੱਚ ਪ੍ਰਸ਼ਾਸਨ ਅਤੇ ਕਿਸਾਨਾਂ ਦੋਵਾਂ ਪ੍ਰਤੀ ਚਿੰਤਾ ਦੇਖਣ ਨੂੰ ਮਿਲ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।