ਸਿੱਕਮ: ਲੈਂਡਸਲਾਈਡ ਕਾਰਨ ਸੁਰੰਗ ‘ਚ 27 ਮਜ਼ਦੂਰ ਫਸੇ

Top Trending News ਰਾਸ਼ਟਰੀ

 

ਸਿੱਕਮ: ਲੈਂਡਸਲਾਈਡ ਕਾਰਨ ਸੁਰੰਗ ‘ਚ 27 ਮਜ਼ਦੂਰ ਫਸੇ

ਨਾਮਚੀ 21 ਜੁਲਾਈ 2026

ਸਿੱਕਮ ਦੇ ਨਾਮਚੀ ਜ਼ਿਲ੍ਹੇ ਵਿੱਚ ਅੱਜ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਨਿਰਮਾਣ ਅਧੀਨ ਹਾਈਡਰੋਇਲੈਕਟ੍ਰਿਕ ਪ੍ਰਾਜੈਕਟ ਦੀ ਸਮਰਦੁੰਗ ਸੁਰੰਗ ’ਤੇ ਭਾਰੀ ਢਿੱਗਾਂ (ਲੈਂਡਸਲਾਈਡ) ਡਿੱਗ ਪਈਆਂ ਹਨ। ਇਸ ਘਟਨਾ ਕਾਰਨ ਸੁਰੰਗ ਦਾ ਮੁੱਖ ਐਂਟਰੀ ਗੇਟ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ ਅਤੇ ਅੰਦਰ ਕੰਮ ਕਰ ਰਹੇ ਕਰੀਬ 27 ਮਜ਼ਦੂਰ ਫਸ ਗਏ ਹਨ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਮੌਕੇ ਉੱਤੇ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਸ਼ੁਰੂ ਕਰ ਦਿੱਤੇ ਗਏ ਹਨ ਤਾਂ ਜੋ ਸੁਰੰਗ ਦੇ ਅੰਦਰ ਫਸੇ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਸਕੇ। ਮਲਬੇ ਨੂੰ ਹਟਾਉਣ ਲਈ ਭਾਰੀ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਰਹੀ ਹੈ।

ਨਾਮਚੀ ਦੀ ਜ਼ਿਲ੍ਹਾ ਕਲੈਕਟਰ (ਡੀਸੀ) ਅਨੂਪਾ ਤਾਮਲਿੰਗ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਸਥਿਤੀ ਉੱਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੁਰੰਗ ਦੇ ਅੰਦਰ ਫਸੇ ਹੋਏ ਮਜ਼ਦੂਰਾਂ ਦੀ ਸਹੀ ਗਿਣਤੀ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਦਾ ਸਹੀ ਪਤਾ ਲਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਸੁਰੰਗ ਦੇ ਅੰਦਰ ਆਕਸੀਜਨ ਦੀ ਸਪਲਾਈ ਅਤੇ ਮਜ਼ਦੂਰਾਂ ਨਾਲ ਸੰਪਰਕ ਬਣਾਉਣ ਦੇ ਯਤਨ ਵੀ ਕੀਤੇ ਜਾ ਰਹੇ ਹਨ। ਮੌਕੇ ‘ਤੇ ਪੁਲਿਸ, ਪ੍ਰਸ਼ਾਸਨ ਅਤੇ ਆਫ਼ਤ ਪ੍ਰਬੰਧਨ ਦੀਆਂ ਟੀਮਾਂ ਮੌਜੂਦ ਹਨ। ਹਾਦਸੇ ਕਾਰਨ ਮਜ਼ਦੂਰਾਂ ਦੇ ਪਰਿਵਾਰਾਂ ਵਿੱਚ ਭਾਰੀ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਸਾਰੇ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।