ਵੱਡੀ ਖ਼ਬਰ: ਪੰਜਾਬ ਭਰ ‘ਚ DC ਦਫ਼ਤਰਾਂ ਦੇ ਮੁਲਾਜ਼ਮ ਅੱਜ ਤੋਂ ਮੁਕੰਮਲ ਹੜਤਾਲ ‘ਤੇ…!

Top Trending News ਪੰਜਾਬ

 

ਵੱਡੀ ਖ਼ਬਰ: ਪੰਜਾਬ ਭਰ ‘ਚ DC ਦਫ਼ਤਰਾਂ ਦੇ ਮੁਲਾਜ਼ਮ ਅੱਜ ਤੋਂ ਮੁਕੰਮਲ ਹੜਤਾਲ ‘ਤੇ…!

ਚੰਡੀਗੜ੍ਹ 23 ਜੁਲਾਈ 2026

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡੀ. ਸੀ. ਦਫ਼ਤਰ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ ਅੱਜ 23 ਤੋਂ 26 ਜੁਲਾਈ ਤੱਕ ਮੁਕੰਮਲ ਕੰਮ ਬੰਦ ਕਰਕੇ ਹੜਤਾਲ ‘ਤੇ ਜਾਣ ਦਾ ਐਲਾਨ ਕੀਤਾ ਹੈ। ਸਰਕਾਰੀ ਮੁਲਾਜ਼ਮਾਂ ਦੇ ਹੜਤਾਲ ‘ਤੇ ਜਾਣ ਨਾਲ ਤਿੰਨ ਦਿਨਾਂ ਤੱਕ ਡੀ. ਸੀ. ਦਫ਼ਤਰ, ਐੱਸ. ਡੀ. ਐੱਮ. ਦਫ਼ਤਰ ਅਤੇ ਤਹਿਸੀਲਦਾਰਾਂ ਦੇ ਦਫ਼ਤਰਾਂ ਵਿੱਚ ਆਮ ਲੋਕਾਂ ਦੇ ਕੰਮ-ਕਾਰ ਪੂਰੀ ਤਰ੍ਹਾਂ ਪ੍ਰਭਾਵਿਤ ਹੋਣਗੇ।

ਇਹ ਐਲਾਨ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਤਹਿਤ ਕੀਤਾ ਗਿਆ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ, ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਅਤੇ ਸੂਬਾ ਵਿੱਤ ਸਕੱਤਰ ਕਰਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਕਈ ਮੀਟਿੰਗਾਂ ਕੀਤੀਆਂ ਗਈਆਂ ਹਨ, ਪਰ ਕੋਈ ਵੀ ਸਾਰਥਕ ਨਤੀਜਾ ਨਹੀਂ ਨਿਕਲਿਆ।

ਉਨ੍ਹਾਂ ਦੱਸਿਆ ਕਿ ਯੂਨੀਅਨ ਦੀ ਅਗਵਾਈ ਹੇਠ ਕਰਮਚਾਰੀਆਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਸਰਕਾਰ ਨੂੰ ਮੁੜ ਮੰਗ ਪੱਤਰ ਭੇਜਿਆ ਹੈ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਸੀਨੀਅਰ ਸਹਾਇਕਾਂ ਦੀਆਂ ਤਰੱਕੀਆਂ ਸਮੇਂ ਸਿਰ ਕੀਤੀਆਂ ਜਾਣ। ਦਫ਼ਤਰਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਿਆ ਜਾਵੇ। ਸੁਪਰਡੈਂਟ ਗ੍ਰੇਡ-1 ਅਤੇ ਗ੍ਰੇਡ-2 ਦੀਆਂ ਤਰੱਕੀਆਂ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਕੇ ਯੋਗ ਕਰਮਚਾਰੀਆਂ ਨੂੰ ਬਣਦਾ ਲਾਭ ਦਿੱਤਾ ਜਾਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।