ਪੰਜਾਬ ‘ਚ ਅੱਜ ਪਵੇਗਾ ਭਾਰੀ ਮੀਂਹ; ਮੌਸਮ ਵਿਭਾਗ ਵੱਲੋਂ ‘ਯੈਲੋ ਅਲਰਟ’ ਜਾਰੀ

Top Trending News ਪੰਜਾਬ

 

ਪੰਜਾਬ ‘ਚ ਅੱਜ ਪਵੇਗਾ ਭਾਰੀ ਮੀਂਹ; ਮੌਸਮ ਵਿਭਾਗ ਵੱਲੋਂ ‘ਯੈਲੋ ਅਲਰਟ’ ਜਾਰੀ

ਚੰਡੀਗੜ੍ਹ 23 ਜੁਲਾਈ 2026

ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਤੋਂ ਕਰਵਟ ਲਈ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਅਨੁਸਾਰ ਅੱਜ 23 ਜੁਲਾਈ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਦਰਮਿਆਣਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਇਸ ਨੂੰ ਦੇਖਦਿਆਂ ਮੌਸਮ ਵਿਗਿਆਨੀਆਂ ਨੇ ਅੱਜ ਲਈ ਸੂਬੇ ਵਿੱਚ ‘ਯੈਲੋ ਅਲਰਟ’ ਜਾਰੀ ਕਰ ਦਿੱਤਾ ਹੈ ਤਾਂ ਜੋ ਲੋਕ ਪਹਿਲਾਂ ਹੀ ਸਾਵਧਾਨ ਰਹਿ ਸਕਣ।

ਦੱਸਣਯੋਗ ਹੈ ਕਿ ਬੀਤੇ ਦਿਨ ਪੰਜਾਬ ਦੇ ਕਈ ਪ੍ਰਮੁੱਖ ਸ਼ਹਿਰਾਂ ਵਿੱਚ ਭਾਰੀ ਮੀਂਹ ਪਿਆ ਸੀ। ਇਸ ਮੀਂਹ ਦੇ ਕਾਰਨ ਸੂਬੇ ਦੇ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਲੰਮੇ ਸਮੇਂ ਤੋਂ ਪੈ ਰਹੀ ਅਤਿ ਦੀ ਗਰਮੀ ਅਤੇ ਹੁੰਮਸ ਤੋਂ ਪਰੇਸ਼ਾਨ ਚੱਲ ਆ ਰਹੇ ਆਮ ਲੋਕਾਂ ਨੇ ਤਾਪਮਾਨ ਡਿੱਗਣ ਨਾਲ ਸੁੱਖ ਦਾ ਸਾਹ ਲਿਆ ਹੈ ਅਤੇ ਠੰਢੀ ਹਵਾ ਨੇ ਮੌਸਮ ਨੂੰ ਸੁਹਾਵਣਾ ਬਣਾ ਦਿੱਤਾ ਹੈ।

ਇਸ ਮੀਂਹ ਦਾ ਸਭ ਤੋਂ ਵੱਡਾ ਫ਼ਾਇਦਾ ਕਿਸਾਨ ਵਰਗ ਨੂੰ ਮਿਲਿਆ ਹੈ। ਮੀਂਹ ਪੈਣ ਕਰਕੇ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ, ਕਿਉਂਕਿ ਉਹ ਪਿਛਲੇ ਕਈ ਦਿਨਾਂ ਤੋਂ ਫ਼ਸਲਾਂ ਲਈ ਮੀਂਹ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ। ਖ਼ਾਸ ਕਰਕੇ ਝੋਨੇ ਦੀ ਫ਼ਸਲ ਲਈ ਇਸ ਸਮੇਂ ਮੀਂਹ ਪੈਣਾ ਬਹੁਤ ਲਾਹੇਵੰਦ ਮੰਨਿਆ ਜਾ ਰਿਹਾ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਣ ਦੇ ਨਾਲ-ਨਾਲ ਫ਼ਸਲ ਦੀ ਸਿੰਜਾਈ ਵੀ ਆਸਾਨ ਹੋ ਜਾਂਦੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖ਼ਰਾਬ ਮੌਸਮ ਦੌਰਾਨ ਸਫ਼ਰ ਕਰਦੇ ਸਮੇਂ ਪੂਰੀ ਸਾਵਧਾਨੀ ਵਰਤੀ ਜਾਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।