ਧਰਮੇਂਦਰ ਪ੍ਰਧਾਨ ਦੇ ਅਸਤੀਫੇ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ! ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦਾ ਧਰਨਾ ਜਾਰੀ

Top Trending News ਰਾਸ਼ਟਰੀ
  • ਧਰਮੇਂਦਰ ਪ੍ਰਧਾਨ ਦੇ ਅਸਤੀਫੇ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ! ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦਾ ਧਰਨਾ ਜਾਰੀ

ਨਵੀਂ ਦਿੱਲੀ, 24 ਜੁਲਾਈ 2026: ਦਿੱਲੀ ਦੇ ਜੰਤਰ-ਮੰਤਰ ਵਿਖੇ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਦਾ ਧਰਨਾ ਲਗਾਤਾਰ ਜਾਰੀ ਹੈ। ਇਸ ਦੌਰਾਨ ਸੀਜੇਪੀ (CJP) ਦੇ ਆਗੂਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੋਂ ਬਿਨਾਂ ਉਹ ਆਪਣਾ ਅੰਦੋਲਨ ਖਤਮ ਨਹੀਂ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਅਸਤੀਫੇ ਤੋਂ ਘੱਟ ਕੋਈ ਵੀ ਹੱਲ ਉਨ੍ਹਾਂ ਨੂੰ ਮਨਜ਼ੂਰ ਨਹੀਂ।

ਸੀਜੇਪੀ ਦੇ ਆਗੂ ਅਭੀਜੀਤ ਦੀਪਕੇ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਨਾਜਾਇਜ਼ ਲਾਠੀਚਾਰਜ ਕੀਤਾ ਅਤੇ ਕਈ ਵਿਦਿਆਰਥੀਆਂ ਖ਼ਿਲਾਫ਼ ਕੇਸ ਵੀ ਦਰਜ ਕਰ ਦਿੱਤੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨਾਲ ਬੇਰਹਿਮੀ ਵਾਲਾ ਸਲੂਕ ਕੀਤਾ ਜਾ ਰਿਹਾ ਹੈ, ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਅਭੀਜੀਤ ਦੀਪਕੇ ਨੇ ਕਿਹਾ ਕਿ ਜਦੋਂ ਤੱਕ ਲਾਠੀਚਾਰਜ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਕੇ ਉਨ੍ਹਾਂ ਉੱਪਰ ਕੇਸ ਦਰਜ ਨਹੀਂ ਕੀਤੇ ਜਾਂਦੇ ਅਤੇ ਧਰਮਿੰਦਰ ਪ੍ਰਧਾਨ ਆਪਣਾ ਅਸਤੀਫਾ ਨਹੀਂ ਦਿੰਦੇ, ਉਦੋਂ ਤੱਕ ਜੰਤਰ-ਮੰਤਰ ਵਿਖੇ ਧਰਨਾ ਲਗਾਤਾਰ ਜਾਰੀ ਰਹੇਗਾ।

ਜ਼ਿਕਰਯੋਗ ਹੈ ਕਿ ਨੀਟ ਪੇਪਰ ਲੀਕ ਮਾਮਲੇ ਤੋਂ ਬਾਅਦ ਦੇਸ਼ ਭਰ ਦੇ ਵਿਦਿਆਰਥੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਮਾਮਲੇ ਨੂੰ ਲੈ ਕੇ ਕਰੀਬ ਇੱਕ ਮਹੀਨੇ ਤੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਵਿਦਿਆਰਥੀਆਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਅੰਦੋਲਨ ਵਿੱਚ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਵਿਦਿਆਰਥੀ ਸ਼ਾਮਲ ਹੋ ਰਹੇ ਹਨ।

ਪ੍ਰਦਰਸ਼ਨਕਾਰੀਆਂ ਦੀ ਮੁੱਖ ਮੰਗ ਹੈ ਕਿ ਨੀਟ ਪੇਪਰ ਲੀਕ ਮਾਮਲੇ ਦੀ ਜ਼ਿੰਮੇਵਾਰੀ ਤੈਅ ਕਰਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫਾ ਲਿਆ ਜਾਵੇ। ਨਾਲ ਹੀ, ਵਿਦਿਆਰਥੀਆਂ ‘ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।