ਫਰੀਦਕੋਟ ਨਕਲ ਕਾਂਡ: ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀ ਕੋਰਟ ਨੇ ਜੇਲ੍ਹ ਭੇਜੇ

Top Trending News ਪੰਜਾਬ

 

ਫਰੀਦਕੋਟ ਨਕਲ ਕਾਂਡ: ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀ ਕੋਰਟ ਨੇ ਜੇਲ੍ਹ ਭੇਜੇ

ਫਰੀਦਕੋਟ 25 ਜੁਲਾਈ 2026

ਚਰਚਿਤ ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ 21 ਪ੍ਰੀਖਿਆਰਥੀਆਂ ਨੂੰ ਇਲਾਕਾ ਮੈਜਿਸਟਰੇਟ ਦਿਲਜੀਤ ਕੌਰ ਦੀ ਅਦਾਲਤ ਵੱਲੋਂ 14 ਦਿਨਾਂ ਲਈ ਅਦਾਲਤੀ ਹਿਰਾਸਤ (ਜੁਡੀਸ਼ੀਅਲ ਕਸਟਡੀ) ਵਿੱਚ ਜੇਲ੍ਹ ਭੇਜਣ ਦੇ ਹੁਕਮ ਦੇ ਦਿੱਤੇ ਗਏ ਹਨ।

ਪੁਲੀਸ ਵੱਲੋਂ ਅਦਾਲਤ ਨੂੰ ਜਾਣਕਾਰੀ ਦਿੱਤੀ ਗਈ ਕਿ ਇਨ੍ਹਾਂ ਮੁਲਜ਼ਮਾਂ ਤੋਂ ਮੁੱਢਲੀ ਪੁੱਛ-ਪੜਤਾਲ ਅਤੇ ਲੋੜੀਂਦੀ ਰਿਮਾਂਡ ਦੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ, ਜਿਸ ਕਰਕੇ ਹੁਕ ਹੋਰ ਪੁਲੀਸ ਰਿਮਾਂਡ ਦੀ ਕੋਈ ਲੋੜ ਨਹੀਂ ਹੈ। ਅਦਾਲਤ ਨੇ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਖ਼ਤਮ ਹੋਣ ਉੱਤੇ ਇਹ ਫ਼ੈਸਲਾ ਸੁਣਾਇਆ ਹੈ।

ਪਿਛਲੇ ਐਤਵਾਰ ਫਰੀਦਕੋਟ ਵਿਖੇ ਫਾਰਮੇਸੀ ਅਫਸਰਾਂ ਦੀ ਭਰਤੀ ਲਈ ਪ੍ਰੀਖਿਆ ਕਰਵਾਈ ਗਈ ਸੀ। ਇਸ ਇਮਤਿਹਾਨ ਦੌਰਾਨ ਵੱਡੀ ਪੱਧਰ ‘ਤੇ ਧੋਖਾਧੜੀ ਅਤੇ ਨਕਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਾਂਚ ਦੌਰਾਨ ਖੁਲਾਸਾ ਹੋਇਆ ਸੀ ਕਿ ਇਸ ਸਾਰੇ ਘਟਨਾਕ੍ਰਮ ਪਿੱਛੇ ਇੱਕ ਅੰਤਰਰਾਜੀ ਗਰੋਹ (Interstate Gang) ਦਾ ਹੱਥ ਹੈ, ਜੋ ਕਿ ਪ੍ਰੀਖਿਆਰਥੀਆਂ ਨੂੰ ਪੇਪਰ ਹੱਲ ਕਰਨ ਅਤੇ ਨਕਲ ਕਰਵਾਉਣ ਵਿੱਚ ਮਦਦ ਕਰ ਰਿਹਾ ਸੀ।

ਇਸ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਸਥਾਨਕ ਪੁਲੀਸ ਨੇ ਤੁਰੰਤ ਸਾਂਝੀ ਕਾਰਵਾਈ ਕਰਦਿਆਂ ਛਾਪੇਮਾਰੀ ਕੀਤੀ ਸੀ। ਇਸ ਛਾਪੇਮਾਰੀ ਦੌਰਾਨ ਪੁਲੀਸ ਨੇ ਸਖ਼ਤ ਕਾਰਵਾਈ ਕਰਦਿਆਂ ਫਰੀਦਕੋਟ ਤੋਂ 21 ਅਤੇ ਫਿਰੋਜ਼ਪੁਰ ਤੋਂ 4 ਪ੍ਰੀਖਿਆਰਥੀਆਂ ਨੂੰ ਮੌਕੇ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਸੀ।

ਪੁਲੀਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਅੰਤਰਰਾਜੀ ਗਰੋਹ ਦੇ ਬਾਕੀ ਮੈਂਬਰਾਂ ਅਤੇ ਸਰਗਨਾਵਾਂ ਨੂੰ ਕਾਬੂ ਕਰਨ ਲਈ ਵੀ ਲਗਾਤਾਰ ਛਾਪੇਮਾਰੇ ਜਾ ਰਹੇ ਹਨ। ਜਲਦ ਹੀ ਇਸ ਗਰੋਹ ਦੇ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ, ਤਾਂ ਜੋ ਭਵਿੱਖ ਵਿੱਚ ਅਜਿਹੇ ਪੇਪਰ ਲੀਕ ਜਾਂ ਨਕਲ ਮਾਰਨ ਦੇ ਮਾਮਲਿਆਂ ਨੂੰ ਰੋਕਿਆ ਜਾ ਸਕੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।