ਸਾਵਧਾਨ! ਪੰਜਾਬ ‘ਚ 5 ਦਿਨ ਪਵੇਗਾ ਭਾਰੀ ਮੀਂਹ, IMD ਵੱਲੋਂ ਅਲਰਟ ਜਾਰੀ
ਚੰਡੀਗੜ੍ਹ 26 ਜੁਲਾਈ 2026
ਪੰਜਾਬ ਵਿੱਚ ਗਰਮੀ ਅਤੇ ਹੁੰਮਸ ਤੋਂ ਪ੍ਰੇਸ਼ਾਨ ਲੋਕਾਂ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਭਾਰਤੀ ਮੌਸਮ ਵਿਭਾਗ (ਆਈ.ਐੱਮ.ਡੀ.) ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ ਸੂਬੇ ਵਿੱਚ ਮਾਨਸੂਨ ਇੱਕ ਵਿਰ ਫਿਰ ਜ਼ੋਰ ਫੜਨ ਜਾ ਰਿਹਾ ਹੈ।
ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ 27 ਜੁਲਾਈ ਤੋਂ 31 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ, ਜਿਸ ਨਾਲ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੇ ਜਾਣ ਦੀ ਉਮੀਦ ਹੈ।
ਆਈ.ਐੱਮ.ਡੀ. ਵੱਲੋਂ 25 ਜੁਲਾਈ ਨੂੰ ਜਾਰੀ ਕੀਤੇ ਗਏ ਬੁਲੇਟਿਨ ਵਿੱਚ ਦੱਸਿਆ ਗਿਆ ਹੈ ਕਿ ਸੂਬੇ ਵਿੱਚ ਮੌਸਮ ਦਾ ਮਿਜਾਜ਼ ਆਉਣ ਵਾਲੇ ਦਿਨਾਂ ਵਿੱਚ ਬਦਲਣ ਵਾਲਾ ਹੈ। ਬੁਲੇਟਿਨ ਅਨੁਸਾਰ 26 ਅਤੇ 27 ਜੁਲਾਈ ਨੂੰ ਸੂਬੇ ਦੇ ਕੁਝ ਖਾਸ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਇਸ ਤੋਂ ਬਾਅਦ ਮਾਨਸੂਨ ਦੀ ਸਰਗਰਮੀ ਵਿੱਚ ਹੋਰ ਤੇਜ਼ੀ ਆਵੇਗੀ ਅਤੇ 28 ਜੁਲਾਈ ਤੋਂ 31 ਜੁਲਾਈ ਤੱਕ ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਕਈ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ।
ਮੌਸਮ ਵਿਗਿਆਨੀਆਂ ਦਾ ਮੰਨਣਾ ਹੈ ਕਿ ਇਸ ਮੀਂਹ ਦੇ ਦੌਰ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ, ਖਾਸ ਕਰਕੇ ਝੋਨੇ ਦੀ ਫ਼ਸਲ ਲਈ ਇਹ ਮੀਂਹ ਬਹੁਤ ਲਾਹੇਵੰਦ ਸਾਬਤ ਹੋਵੇਗਾ। ਹਾਲਾਂਕਿ, ਕੁਝ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ। ਜਿਸ ਦੇ ਮੱਦੇਨਜ਼ਰ ਸਬੰਧਤ ਵਿਭਾਗਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਗਈ ਹੈ।
ਮੌਸਮ ਵਿਭਾਗ ਨੇ ਆਮ ਲੋਕਾਂ ਅਤੇ ਯਾਤਰੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਮੌਸਮ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਯੋਜਨਾ ਬਣਾਉਣ ਅਤੇ ਖਰਾਬ ਮੌਸਮ ਦੌਰਾਨ ਸੁਰੱਖਿਅਤ ਥਾਵਾਂ ‘ਤੇ ਰਹਿਣ।



