ਬਠਿੰਡਾ: ਦਲਿਤ ਸਮਾਜ ਨਾਲ ਵਧੀਕੀਆਂ ਬਰਦਾਸ਼ਤ ਨਹੀਂ ਕਰਾਂਗੇ- ਮਜ਼ਦੂਰ ਆਗੂ

Top Trending News

 

ਬਠਿੰਡਾ: ਦਲਿਤ ਸਮਾਜ ਨਾਲ ਵਧੀਕੀਆਂ ਬਰਦਾਸ਼ਤ ਨਹੀਂ ਕਰਾਂਗੇ- ਮਜ਼ਦੂਰ ਆਗੂ

ਗੋਨਿਆਣਾ (ਬਠਿੰਡਾ) 28 ਜੁਲਾਈ 2026

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਵਿੱਚ ਬਠਿੰਡਾ ਦੇ ਪਿੰਡ ਖਿਆਲੀ ਵਾਲਾ ਦੇ ਮਜ਼ਦੂਰਾਂ ਨੇ ਇਕੱਠੇ ਹੋ ਕੇ ਸਰਪੰਚ ਦੇ ਪਤੀ ਤੇ ਕੇਸ ਦਰਜ ਕਰਕੇ ਗਿਰਫਤਾਰੀ ਦੀ ਮੰਗ ਕੀਤੀ ਅਤੇ ਨਾਲ ਹੀ ਕਿਹਾ ਕਿ ਦਲਿਤ ਸਮਾਜ ਨਾਲ ਵਧੀਕੀਆਂ ਬਰਦਾਸ਼ਤ ਨਹੀਂ ਕਰਾਂਗੇ, ਅਸੀਂ ਗੁੰਡਾਗਰਦੀ ਦਾ ਮੂੰਹ ਤੋੜ ਜਵਾਬ ਦਿਆਂਗੇ।

ਪ੍ਰੈੱਸ ਬਿਆਨ ਜਾਰੀ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਸੁਖਪਾਲ ਸਿੰਘ ਖਿਆਲੀ ਵਾਲਾ ਨੇ ਕਿਹਾ ਕਿ 23 ਜੁਲਾਈ ਦੀ ਰਾਤ ਨੂੰ ਪਿੰਡ ਦੀ ਮੌਜੂਦਾ ਸਰਪੰਚ ਸਿਮਰਜੀਤ ਕੌਰ ਦੇ ਪਤੀ ਸਵਰਨ ਸਿੰਘ ਤੇ ਉਸ ਦੇ ਸਾਥੀ ਅਮ੍ਰਿਤਪਾਲ ਸਿੰਘ ( ਗੋਰਾ ) ਵੱਲੋਂ ਹਥਿਆਰਾਂ ਨਾਲ ਲੈਸ ਸਾਥੀਆਂ ਸਮੇਤ ਇੱਕ ਮਜ਼ਦੂਰ ਪਰਿਵਾਰ ਦੇ ਘਰ ਵਿੱਚ ਦਾਖਲ ਹੋ ਕੇ ਗੁੰਡਾ ਗਰਦੀ ਦਾ ਨੰਗਾ ਨਾਚ ਨੱਚਿਆ ਗਿਆ ਔਰਤਾਂ ਨਾਲ ਗਾਲੀ ਗਲੋਚ ਖਿੱਚ ਧੂਹ ਕੀਤੀ ਜਾਤੀ ਸੂਚਕ ਸ਼ਬਦ ਵਰਤੇ ਗਏ।

ਪਰਿਵਾਰ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਆਪਣੇ ਨਿੱਜੀ ਪਿਸਤੌਲ ਵਿਖਾਕੇ ਦਹਿਸ਼ਤ ਤੇ ਸਹਿਮ ਦਾ ਮਾਹੌਲ ਬਣਾਇਆ ਗਿਆ ਇਸ ਸਬੰਧੀ ਥਾਣਾ ਨੇਹੀਆਂ ਵਾਲਾ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ। ਪਰ ਅਜੇ ਤੱਕ ਥਾਣਾ ਨੇਹੀਆਂ ਵਾਲਿਆਂ ਦੀ ਪੁਲਿਸ ਨੇ ਕੋਈ ਵੀ ਕਾਰਵਾਈ ਨਹੀਂ ਕੀਤੀ ਇਸੇ ਦੇ ਰੋਸ ਵਜੋਂ ਅੱਜ ਮਜ਼ਦੂਰਾਂ ਨੇ ਇਕੱਠੇ ਹੋ ਕੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟ ਕੀਤਾ ਇੱਕਠੇ ਹੋਏ ਮਜ਼ਦੂਰਾਂ ਨੇ ਮੰਗ ਕੀਤੀ ਕਿ ਦੋਸ਼ੀਆਂ ਖਿਲਾਫ ਐਸੀ /ਐਸ ਟੀ /ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਪਰਚਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ ਤੇ ਅਸਲਾ ਲਾਇਸੈਂਸ ਰੱਦ ਕੀਤੇ ਜਾਣ।

ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਹਨਾਂ ਤੇ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਵਿੱਚ ਸੰਘਰਸ਼ ਕੀਤਾ ਜਾਵੇਗਾ। ਇਸ ਸਮੇਂ ਬੱਬੂ ਘੋੜਾ,ਸਹਿਬ ਸਿੰਘ,ਮੇਜਰ ਸਿੰਘ, ਟੇਕ ਸਿੰਘ,ਹਰਮੇਲ ਸਿੰਘ,ਜਗਤਾਰ ਸਿੰਘ, ਕੁਲਦੀਪ ਸਿੰਘ,ਲਾਭ ਪੇ੍ਮੀ, ਹਰਬੰਸ ਕੌਰ, ਲਖਵੀਰ ਰਾਮ, ਸੁਖਪਾਲ ਰਾਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਜ਼ਦੂਰ ਸ਼ਾਮਲ ਹੋਏ।