ਗੋਲੀ ਚਲਾਉਣ ਦਾ ਹੁਕਮ ਦੇਣ ਦਾ ਅਧਿਕਾਰ ਸਿਰਫ਼ ਮੈਜਿਸਟਰੇਟ ਕੋਲ ਹੁੰਦਾ, ਨਾ ਕਿ ਕਿਸੇ ਮੰਤਰੀ ਕੋਲ- ਜਿਤੇਂਦਰ ਸਿੰਘ

Top Trending News ਦਿੱਲੀ ਰਾਸ਼ਟਰੀ

 

ਗੋਲੀ ਚਲਾਉਣ ਦਾ ਹੁਕਮ ਦੇਣ ਦਾ ਅਧਿਕਾਰ ਸਿਰਫ਼ ਮੈਜਿਸਟਰੇਟ ਕੋਲ ਹੁੰਦਾ, ਨਾ ਕਿ ਕਿਸੇ ਮੰਤਰੀ ਕੋਲ- ਜਿਤੇਂਦਰ ਸਿੰਘ

ਨਵੀਂ ਦਿੱਲੀ, 30 ਜੁਲਾਈ:

ਕੇਂਦਰੀ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਸਪੱਸ਼ਟ ਕੀਤਾ ਕਿ ਨੀਟ (NEET) ਪੇਪਰ ਮਾਮਲੇ ਨੂੰ ਲੈ ਕੇ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਕਿਸੇ ਵੀ ਤਰ੍ਹਾਂ ਦੀ ਗੋਲੀਬਾਰੀ ਨਹੀਂ ਹੋਈ। ਉਨ੍ਹਾਂ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਲਗਾਏ ਗਏ ਉਸ ਦੋਸ਼ ਨੂੰ ਵੀ ਸਖ਼ਤੀ ਨਾਲ ਰੱਦ ਕਰ ਦਿੱਤਾ, ਜਿਸ ਵਿੱਚ ਕਿਹਾ ਗਿਆ ਸੀ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਦਿਆਰਥੀਆਂ ‘ਤੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਸਨ।

ਲੋਕ ਸਭਾ ਵਿੱਚ ਪਬਲਿਕ ਐਗਜ਼ਾਮੀਨੇਸ਼ਨ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਅਮੈਂਡਮੈਂਟ (ਸੋਧ) ਬਿੱਲ, 2026 ‘ਤੇ ਹੋਈ ਚਰਚਾ ਦਾ ਜਵਾਬ ਦਿੰਦਿਆਂ ਜਿਤੇਂਦਰ ਸਿੰਘ ਨੇ ਕਿਹਾ ਕਿ ਅਜਿਹੇ ਦੋਸ਼ ਪੂਰੀ ਤਰ੍ਹਾਂ ਤੱਥਾਂ ਤੋਂ ਪਰੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਥਿਤੀ ਵਿੱਚ ਗੋਲੀ ਚਲਾਉਣ ਦਾ ਹੁਕਮ ਦੇਣ ਦਾ ਅਧਿਕਾਰ ਸਿਰਫ਼ ਮੈਜਿਸਟਰੇਟ ਕੋਲ ਹੁੰਦਾ ਹੈ, ਨਾ ਕਿ ਕਿਸੇ ਕੇਂਦਰੀ ਮੰਤਰੀ ਕੋਲ।

ਉਨ੍ਹਾਂ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਨਤਕ ਜੀਵਨ ਅਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਬਾਰੇ ਪੂਰੀ ਜਾਣਕਾਰੀ ਨਾ ਹੋਣ ਕਾਰਨ ਉਹ ਇਸ ਤਰ੍ਹਾਂ ਦੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੰਤਰੀ ਨੇ ਕਿਹਾ ਕਿ ਸੰਸਦ ਵਰਗੇ ਗੰਭੀਰ ਮੰਚ ‘ਤੇ ਤੱਥਾਂ ਦੇ ਆਧਾਰ ‘ਤੇ ਹੀ ਚਰਚਾ ਹੋਣੀ ਚਾਹੀਦੀ ਹੈ ਅਤੇ ਗਲਤ ਜਾਣਕਾਰੀ ਫੈਲਾਉਣ ਤੋਂ ਬਚਣਾ ਚਾਹੀਦਾ ਹੈ।

ਨੀਟ ਪੇਪਰ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਸਰਕਾਰ ਨੂੰ ਲਗਾਤਾਰ ਘੇਰ ਰਹੀ ਹੈ, ਜਦਕਿ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਨਿਰਪੱਖ ਬਣਾਉਣ ਲਈ ਕਾਨੂੰਨੀ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਮਕਸਦ ਨਾਲ ਪਬਲਿਕ ਐਗਜ਼ਾਮੀਨੇਸ਼ਨ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਅਮੈਂਡਮੈਂਟ (ਸੋਧ) ਬਿੱਲ, 2026 ਲਿਆਂਦਾ ਗਿਆ ਹੈ, ਤਾਂ ਜੋ ਪ੍ਰੀਖਿਆਵਾਂ ਵਿੱਚ ਗੜਬੜੀਆਂ ਅਤੇ ਨਕਲ ਵਰਗੀਆਂ ਗਤੀਵਿਧੀਆਂ ‘ਤੇ ਪ੍ਰਭਾਵਸ਼ਾਲੀ ਰੋਕ ਲਗਾਈ ਜਾ ਸਕੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।