ਚੰਨੀ ਨੇ ਮੋਰਿੰਡਾ ਮੀਟਿੰਗ ਰਾਹੀਂ ਹਾਈਕਮਾਂਡ ਨੂੰ ਦਿਖਾਇਆ ਦਮ, ਦਿੱਤਾ ਸੱਤ ਦਿਨ ਦਾ ਅਲਟੀਮੇਟਮ

ਮੋਰਿੰਡਾ, 3 ਜੁਲਾਈ (ਦੇਸ਼ ਕਲਿੱਕ ਬਿਓਰੋ) — ਪੰਜਾਬ ਦੇ ਸਾਬਕਾ ਮੁੱਖ ਮੰਤਰੀ Charanjit Singh Channi ਦੇ ਮੋਰਿੰਡਾ ਸਥਿਤ ਨਿਵਾਸ ਵਿਖੇ ਹੋਈ ਕਾਂਗਰਸ ਪਾਰਟੀ ਦੇ ਵੱਡੇ ਆਗੂਆਂ ਦੀ ਅਹਿਮ ਮੀਟਿੰਗ ਨੇ ਪੰਜਾਬ ਕਾਂਗਰਸ ਦੀ ਅੰਦਰੂਨੀ ਸਥਿਤੀ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਮੌਜੂਦਾ ਅਤੇ ਸਾਬਕਾ ਮੰਤਰੀਆਂ ਤੇ […]

Continue Reading

ਪੰਜਾਬ ਦੇ ਨਾਮੀ ਗਾਇਕ ਵਿਰੁੱਧ ਸ਼ਿਕਾਇਤ: ਈਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗੇ ਦੋਸ਼

ਜਲੰਧਰ, 3 ਜੁਲਾਈ (ਦੇਸ਼ ਕਲਿੱਕ ਬਿਊਰੋ): ਜਲੰਧਰ ਦੇ ਈਸਾਈ ਭਾਈਚਾਰੇ ਨੇ ਪ੍ਰਸਿੱਧ ਪੰਜਾਬੀ ਗਾਇਕਾ ਅਤੇ ਗੀਤਕਾਰ ਜਾਨੀ ਦੇ ਗੀਤ “ਅਪਸਰਾ 2” ‘ਤੇ ਰੋਸ ਪ੍ਰਗਟ ਕੀਤਾ ਹੈ। ਭਾਈਚਾਰੇ ਦਾ ਦੋਸ਼ ਹੈ ਕਿ ਇਸ ਗੀਤ ਦੇ ਬੋਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ ਅਤੇ ਚਰਚ ਦਾ ਸਿੱਧਾ ਅਪਮਾਨ ਹਨ। ਇਸ ਮਾਮਲੇ ਨੂੰ ਲੈ ਕੇ, ਈਸਾਈ […]

Continue Reading

ਸਾਬਕਾ CM ਚੰਨੀ ਦੀ ਰਿਹਾਇਸ਼ ‘ਤੇ ਨਾਰਾਜ਼ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ ! ਪੜ੍ਹੋ ਕੀ ਨਿੱਕਲਿਆ ਨਤੀਜਾ ?

ਚੰਡੀਗੜ੍ਹ, 3 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ‘ਚ ਨਵੀਆਂ ਸੰਗਠਨਾਤਮਕ ਨਿਯੁਕਤੀਆਂ ਤੋਂ ਬਾਅਦ ਸ਼ੁਰੂ ਹੋਈ ਅੰਦਰੂਨੀ ਨਾਰਾਜ਼ਗੀ ਹੁਣ ਖੁੱਲ੍ਹ ਕੇ ਸਾਹਮਣੇ ਆ ਰਹੀ ਹੈ। ਜਿਸ ਤੋਂ ਬਾਅਦ ਅੱਜ ਇਨ੍ਹਾਂ ਨਾਰਾਜ਼ ਕਾਂਗਰਸੀ ਆਗੂਆਂ ਦੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ‘ਤੇ ਸ਼ੁੱਕਰਵਾਰ ਨੂੰ ਕਈ ਘੰਟਿਆਂ ਤੱਕ ਮੀਟਿੰਗ ਹੋਈ। ਹਾਲਾਂਕਿ ਇਸ ਮੀਟਿੰਗ ਤੋਂ ਬਾਅਦ […]

Continue Reading

ਸੰਸਦ ਮੈਂਬਰ ਸੰਦੀਪ ਪਾਠਕ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੇ ਫਿਰ ਸਮਾਂ ਮੰਗਿਆ

ਚੰਡੀਗੜ੍ਹ, 3 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇਸ ਮਾਮਲੇ ਦੀ ਸੁਣਵਾਈ ਕੀਤੀ ਕਿ ਕੀ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਜਵਾਬ ਦਾਇਰ ਕਰਨਾ ਸੀ, ਪਰ ਸਰਕਾਰ ਨੇ ਜਵਾਬ […]

Continue Reading

Breaking: ਬਿਕਰਮ ਮਜੀਠੀਆ ਨਾਲ ਸਬੰਧਤ FIR 91 ਮਾਮਲੇ ਦੀ ਸੁਣਵਾਈ ਪੂਰੀ: ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ

ਅੰਮ੍ਰਿਤਸਰ, 3 ਜੁਲਾਈ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਸਬੰਧਤ ਐਫਆਈਆਰ 91 ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਪੂਰੀ ਹੋ ਗਈ ਹੈ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸੀਨੀਅਰ ਵਕੀਲ ਅਰਸ਼ਦੀਪ ਸਿੰਘ ਕਲੇਰ ਅਤੇ ਵਕੀਲ ਦਮਨਬੀਰ ਸਿੰਘ ਸੋਬਤੀ ਨੇ ਮਜੀਠੀਆ […]

Continue Reading

ਬਠਿੰਡਾ: ਗਿੱਲ ਪੱਤੀ ‘ਚ ਦਲਿਤ ਮਜ਼ਦੂਰ ਪਰਿਵਾਰ ‘ਤੇ ਹਮਲਾ; 5 ਜੁਲਾਈ ਨੂੰ ਥਾਣੇ ਅੱਗੇ ਹੋਵੇਗਾ ਪ੍ਰਦਰਸ਼ਨ

ਬਠਿੰਡਾ, 3 ਜੁਲਾਈ 2026 (ਦੇਸ਼ ਕਲਿੱਕ ਬਿਊਰੋ) – ਬਠਿੰਡਾ ਦੇ ਨਜ਼ਦੀਕੀ ਪਿੰਡ ਗਿੱਲ ਪੱਤੀ ਵਿੱਚ ਕੰਧ ਦੇ ਇੱਕ ਮਾਮੂਲੀ ਵਿਵਾਦ ਨੂੰ ਲੈ ਕੇ ਦਲਿਤ ਮਜ਼ਦੂਰ ਪਰਿਵਾਰ ‘ਤੇ ਜਾਨਲੇਵਾ ਹਮਲਾ ਕਰਨ ਅਤੇ ਘਰ ਦੀਆਂ ਔਰਤਾਂ ਨਾਲ ਬਦਸਲੂਕੀ ਕਰਨ ਦਾ ਇੱਕ ਬੇਹੱਦ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂਆਂ ਨੇ ਪ੍ਰੈੱਸ […]

Continue Reading

ਵੱਡੀ ਖ਼ਬਰ: ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਜੈਸ਼ ਦੇ ਅੱਠ ਅੱਤਵਾਦੀ ਗ੍ਰਿਫ਼ਤਾਰ

ਨਵੀਂ ਦਿੱਲੀ, 3 ਜੁਲਾਈ (ਦੇਸ਼ ਕਲਿੱਕ ਬਿਊਰੋ): ਗੁਜਰਾਤ ਏਟੀਐਸ ਨੇ ਗੁਜਰਾਤ ਅਤੇ ਮੱਧ ਪ੍ਰਦੇਸ਼ ਤੋਂ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ (ਜੇਈਐਮ) ਦੇ ਅੱਠ ਅੱਤਵਾਦੀਆਂ ਨੂੰ ਗ੍ਰਿਫ਼ਤਾਰ (Eight Jaish terrorists arrested) ਕੀਤਾ ਹੈ। ਏਟੀਐਸ ਦੇ ਅਨੁਸਾਰ, ਉਹ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਗੁਜਰਾਤ ਵਿੱਚ ਇੱਕ ਸਰਗਰਮ ਜੈਸ਼ ਨੈੱਟਵਰਕ ਸਥਾਪਤ ਕਰਨ ਲਈ ਕੰਮ ਕਰ ਰਹੇ ਸਨ। ਏਟੀਐਸ ਨੇ […]

Continue Reading

ਵੈਨੇਜ਼ੁਏਲਾ ਭੂਚਾਲ: 8 ਦਿਨਾਂ ਬਾਅਦ ਬਚਾਅ ਟੀਮ ਨੇ ਮਲਬੇ ਹੇਠ ਫਸੇ ਕੁੱਤੇ ਨੂੰ ਬਚਾਇਆ

ਨਵੀਂ ਦਿੱਲੀ, 3 ਜੁਲਾਈ (ਦੇਸ਼ ਕਲਿੱਕ ਬਿਊਰੋ): ਵੈਨੇਜ਼ੁਏਲਾ ਵਿੱਚ ਆਏ ਭੂਚਾਲ ਤੋਂ ਬਾਅਦ ਪਿਛਲੇ ਅੱਠ ਦਿਨਾਂ ਤੱਕ ਮਲਬੇ ਹੇਠ ਫਸੇ ਰਹਿਣ ਤੋਂ ਬਾਅਦ ਇੱਕ ਕੁੱਤੇ ਨੂੰ ਜ਼ਿੰਦਾ ਬਚਾਇਆ ਗਿਆ। ਲੋਕ ਲੰਬੇ ਸਮੇਂ ਤੱਕ ਚੱਲੇ ਬਚਾਅ ਕਾਰਜ ਤੋਂ ਬਾਅਦ ਉਸਦੀ ਸੁਰੱਖਿਅਤ ਰਿਕਵਰੀ ਨੂੰ ਇੱਕ ਚਮਤਕਾਰ ਤੋਂ ਘੱਟ ਨਹੀਂ ਮੰਨ ਰਹੇ ਹਨ। ਰਿਪੋਰਟਾਂ ਅਨੁਸਾਰ, ਭੂਚਾਲ ਤੋਂ ਬਾਅਦ […]

Continue Reading

ਬਜ਼ੁਰਗਾਂ ਨਾਲ ਦੁਰਵਿਹਾਰ ਦਿਖਣ ’ਤੇ ਤੁਰੰਤ ਐਲਡਰ ਹੈਲਪਲਾਈਨ 14567 ’ਤੇ ਦਿਓ ਸੂਚਨਾ: ਪੰਜਾਬ ਸਰਕਾਰ ਨੇ ਕੀਤੀ ਨਿਵੇਕਲੀ ਪਹਿਲ

ਚੰਡੀਗੜ੍ਹ, 3 ਜੁਲਾਈ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ ਦੇ ਸਤਿਕਾਰ, ਸੁਰੱਖਿਆ ਅਤੇ ਭਲਾਈ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਵਿੱਚ ‘ਐਲਡਰਲਾਈਨ 14567’ (Elderline 14567) ਰਾਹੀਂ ਬਜ਼ੁਰਗਾਂ ਲਈ ਸਹਾਇਤਾ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਨਾਲ ਸੀਨੀਅਰ ਸਿਟੀਜ਼ਨਾਂ ਨੂੰ ਸਮੇਂ ਸਿਰ […]

Continue Reading

ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ FIR ਦਰਜ ਕਰਨ ਲਈ DGP ਪੰਜਾਬ ਨੂੰ ਦਿੱਤੀ ਸ਼ਿਕਾਇਤ

ਚੰਡੀਗੜ੍ਹ, 3 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰੂ ਸਾਹਿਬਾਨ ਦੇ ਸਤਿਕਾਰ ਵਿਰੁੱਧ ਕੀਤੀ ਹਰਕਤ ਦੀ ਵਾਇਰਲ ਵੀਡੀਓ ਦੇ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਸਿੰਘ ਮਾਨ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਪਰਚਾ ਦਰਜ਼ ਕਰਨ ਵਾਸਤੇ ਡੀਜੀਪੀ ਪੰਜਾਬ ਨੂੰ ਲਿਖਤੀ ਸ਼ਿਕਾਇਤ ਸੌਂਪ ਕੇ ਤੁਰੰਤ ਕਾਨੂੰਨੀ […]

Continue Reading