ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

Top Trending News ਪੰਜਾਬ

 

ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਜਗਦੀਸ਼ ਲਾਲ ਛਾਬੜਾ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਪ੍ਰਧਾਨ ਨਿਯੁਕਤ

ਚੰਡੀਗੜ੍ਹ, 1 ਅਗਸਤ 2026- ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਅਤੇ ਉਦਯੋਗ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਪਾਰਟੀ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਵਪਾਰ ਵਿੰਗ ਦੇ ਜਿਲਾ ਮੋਗਾ ਦੇ ਪ੍ਰਧਾਨ ਦਾ ਐਲਾਨ ਕਰ ਦਿੱਤਾ।

ਉਹਨਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਪੁਰਾਣੇ ਵਪਾਰੀ ਆਗੂ ਜਗਦੀਸ਼ ਲਾਲ ਛਾਬੜਾ ਨੂੰ ਜਿਲਾ ਮੋਗਾ ਦਾ ਵਪਾਰ ਵਿੰਗ ਦਾ ਜਿਲਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਐਨ. ਕੇ ਸ਼ਰਮਾ ਨੇ ਦਸਿਆ ਕਿ ਜਗਦੀਸ਼ ਲਾਲ ਛਾਬੜਾ ਇੰਪਰੂਵਮੈਂਟ ਟਰੱਸਟ ਮੋਗਾ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।