- ਵੱਡੀ ਖ਼ਬਰ: ਚੰਡੀਗੜ੍ਹ ਵਿੱਚ ਇੱਕ ਵਕੀਲ ਨੇ ਇੱਕ ਮਹਿਲਾ ਨੂੰ ਮਾਰੀ ਗੋਲੀ
ਚੰਡੀਗੜ੍ਹ, 1 ਅਗਸਤ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ ਦੇ ਸੈਕਟਰ 42 ਵਿੱਚ ਸ਼ਨੀਵਾਰ ਦੁਪਹਿਰ 1 ਵਜੇ ਦੇ ਕਰੀਬ ਇੱਕ ਔਰਤ ਨੂੰ ਕੁੜੀਆਂ ਦੇ ਕਾਲਜ ਦੇ ਸਾਹਮਣੇ ਗੋਲੀ ਮਾਰ ਦਿੱਤੀ ਗਈ। ਗੋਲੀ ਉਸਦੇ ਸਿਰ ਵਿੱਚ ਲੱਗੀ, ਜਿਸ ਕਾਰਨ ਉਹ ਮੌਕੇ ‘ਤੇ ਹੀ ਜ਼ਮੀਨ ‘ਤੇ ਡਿੱਗ ਪਈ। ਇਹ ਘਟਨਾ ਉਦੋਂ ਵਾਪਰੀ ਜਦੋਂ ਉਹ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਆਪਣੇ ਘਰ ਦਾ ਕਬਜ਼ਾ ਲੈਣ ਪਹੁੰਚੀ ਸੀ।
ਔਰਤ ਦੀ ਪਛਾਣ ਮਨਵਿੰਦਰ ਕੌਰ ਵਜੋਂ ਹੋਈ ਹੈ। ਉਹ ਅਦਾਲਤ ਦੇ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਬਜ਼ੇ ਦੀ ਪ੍ਰਕਿਰਿਆ ਦੌਰਾਨ ਪੁਲਿਸ ਕਰਮਚਾਰੀ ਵੀ ਮੌਜੂਦ ਸਨ। ਘਰ ‘ਤੇ ਕਬਜ਼ਾ ਕਰਨ ਵਾਲੇ ਵਕੀਲ ਜੇਪੀਐਸ ਚੱਢਾ ਨੇ ਮਨਵਿੰਦਰ ਕੌਰ ਕਬਜ਼ਾ ਲੈਣ ਮੌਕੇ ‘ਤੇ ਹੀ ਗੋਲੀ ਮਾਰ ਦਿੱਤੀ। ਘਟਨਾ ਤੋਂ ਤੁਰੰਤ ਬਾਅਦ, ਪੁਲਿਸ ਨੇ ਦੋਸ਼ੀ ਨੂੰ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ, ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਬਾਰੇ ਡੀਐਸਪੀ ਧੀਰਜ ਨੇ ਦੱਸਿਆ ਕਿ ਐਡਵੋਕੇਟ ਜੇਪੀਐਸ ਚੱਢਾ ਜਿਸ ਘਰ ਵਿੱਚ ਰਹਿੰਦਾ ਸੀ, ਉਹ ਪਹਿਲਾਂ ਕਿਰਾਏ ‘ਤੇ ਸੀ। ਸ਼ਨੀਵਾਰ ਨੂੰ, ਮਾਲਕਣ ਮਨਜਿੰਦਰ ਕੌਰ ਅਦਾਲਤ ਦੇ ਹੁਕਮਾਂ ਅਨੁਸਾਰ ਕਬਜ਼ਾ ਲੈਣ ਲਈ ਪਹੁੰਚੀ ਸੀ। ਇੱਕ ਅਦਾਲਤੀ ਮੈਂਬਰ ਅਤੇ ਚੰਡੀਗੜ੍ਹ ਪੁਲਿਸ ਕਰਮਚਾਰੀ ਵੀ ਉਸ ਨਾਲ ਮੌਜੂਦ ਸਨ। ਡੀਐਸਪੀ ਦੇ ਅਨੁਸਾਰ, ਘਰ ਦਾ ਤਾਲਾ ਖੋਲ੍ਹਣਾ ਸੀ ਅਤੇ ਅਦਾਲਤ ਦੇ ਹੁਕਮਾਂ ਅਨੁਸਾਰ ਮਾਲਕਣ ਨੂੰ ਕਬਜ਼ਾ ਦੇ ਦਿੱਤਾ ਗਿਆ ਸੀ। ਜਿਵੇਂ ਹੀ ਮਨਜਿੰਦਰ ਕੌਰ ਨੇ ਤਾਲਾ ਤੋੜ ਕੇ ਘਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਐਡਵੋਕੇਟ ਜੇਪੀਐਸ ਚੱਢਾ ਨੇ ਪਿਛਲੀ ਖਿੜਕੀ ਤੋਂ ਉਸ ‘ਤੇ ਗੋਲੀ ਚਲਾਈ, ਜੋ ਉਸ ਦੇ ਸਿਰ ਵਿੱਚ ਲੱਗੀ।
ਘਟਨਾ ਤੋਂ ਤੁਰੰਤ ਬਾਅਦ, ਪੁਲਿਸ ਨੇ ਦੋਸ਼ੀ ਐਡਵੋਕੇਟ ਜੇਪੀਐਸ ਚੱਢਾ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ। ਜ਼ਖਮੀ ਮਨਜਿੰਦਰ ਕੌਰ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ।





