ਸਪੈਸ਼ਲ ਸਟੋਰੀ! ਨਰਮੇ ਦੀ ਫ਼ਸਲ ‘ਤੇ ਮੁੜ ਗੁਲਾਬੀ ਸੁੰਡੀ ਦਾ ਖ਼ਤਰਾ, ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਕੀਤਾ ਅਲਰਟ

Top Trending News ਪੰਜਾਬ

 

ਸਪੈਸ਼ਲ ਸਟੋਰੀ! ਨਰਮੇ ਦੀ ਫ਼ਸਲ ‘ਤੇ ਮੁੜ ਗੁਲਾਬੀ ਸੁੰਡੀ ਦਾ ਖ਼ਤਰਾ, ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਕੀਤਾ ਅਲਰਟ

ਬਠਿੰਡਾ, 1 ਅਗਸਤ 2026: ਮਾਲਵਾ ਖੇਤਰ ਵਿੱਚ ਨਰਮੇ ਦੀ ਫ਼ਸਲ ‘ਤੇ ਇੱਕ ਵਾਰ ਫਿਰ ਗੁਲਾਬੀ ਸੁੰਡੀ ਦਾ ਖ਼ਤਰਾ ਮੰਡਰਾਉਣ ਲੱਗਾ ਹੈ। ਮੌਸਮ ਵਿੱਚ ਵਧੀ ਨਮੀ ਅਤੇ ਤਾਪਮਾਨ ਕਾਰਨ ਕੀਟ ਦੇ ਫੈਲਾਅ ਲਈ ਅਨੁਕੂਲ ਹਾਲਾਤ ਬਣ ਰਹੇ ਹਨ। ਖੇਤਰ ਦੇ ਕੁਝ ਇਲਾਕਿਆਂ ਵਿੱਚ ਗੁਲਾਬੀ ਸੁੰਡੀ ਦੀ ਮੌਜੂਦਗੀ ਵੀ ਸਾਹਮਣੇ ਆਈ ਹੈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵੱਧ ਗਈ ਹੈ।

ਖੇਤੀਬਾੜੀ ਵਿਭਾਗ ਨੇ ਹਾਲਾਤਾਂ ‘ਤੇ ਨਜ਼ਰ ਰੱਖਦਿਆਂ ਕਿਸਾਨਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਜੂਦਾ ਸਮੇਂ ਗੁਲਾਬੀ ਸੁੰਡੀ ਦਾ ਹਮਲਾ ਆਰਥਿਕ ਨੁਕਸਾਨ ਵਾਲੇ ਪੱਧਰ ਤੋਂ ਹੇਠਾਂ ਹੈ, ਪਰ ਜੇਕਰ ਸਮੇਂ ਸਿਰ ਸਾਵਧਾਨੀ ਨਾ ਵਰਤੀ ਗਈ ਤਾਂ ਇਹ ਤੇਜ਼ੀ ਨਾਲ ਫੈਲ ਸਕਦੀ ਹੈ ਅਤੇ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾ ਸਕਦੀ ਹੈ।

ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਨਰਮੇ ਦੇ ਖੇਤਾਂ ਦੀ ਨਿਯਮਿਤ ਜਾਂਚ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ। ਮਾਹਿਰਾਂ ਨੇ ਕਿਹਾ ਹੈ ਕਿ ਸਿਫ਼ਾਰਸ਼ਾਂ ਅਨੁਸਾਰ ਸਮੇਂ ਸਿਰ ਬਲੈਂਕੇਟ ਸਪਰੇਅ ਕਰਨਾ ਗੁਲਾਬੀ ਸੁੰਡੀ ਦੇ ਪ੍ਰਭਾਵ ਨੂੰ ਕਾਬੂ ਕਰਨ ਲਈ ਪ੍ਰਭਾਵਸ਼ਾਲੀ ਕਦਮ ਸਾਬਤ ਹੋ ਸਕਦਾ ਹੈ।

ਖੇਤੀਬਾੜੀ ਮਾਹਿਰਾਂ ਨੇ ਇਹ ਵੀ ਅਪੀਲ ਕੀਤੀ ਹੈ ਕਿ ਕਿਸਾਨ ਬਿਨਾਂ ਸਲਾਹ ਦੇ ਕੀਟਨਾਸ਼ਕਾਂ ਦੀ ਬੇਲੋੜੀ ਵਰਤੋਂ ਨਾ ਕਰਨ। ਜੇਕਰ ਕਿਸੇ ਖੇਤ ਵਿੱਚ ਗੁਲਾਬੀ ਸੁੰਡੀ ਦੇ ਲੱਛਣ ਨਜ਼ਰ ਆਉਣ ਤਾਂ ਤੁਰੰਤ ਖੇਤੀਬਾੜੀ ਵਿਭਾਗ ਜਾਂ ਨੇੜਲੇ ਖੇਤੀ ਮਾਹਿਰ ਨਾਲ ਸੰਪਰਕ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਉਚਿਤ ਕਾਰਵਾਈ ਕਰਕੇ ਫ਼ਸਲ ਨੂੰ ਵੱਡੇ ਨੁਕਸਾਨ ਤੋਂ ਬਚਾਇਆ ਜਾ ਸਕੇ।