ਜਸਪ੍ਰੀਤ ਬੁਮਰਾਹ ਸ਼੍ਰੀਲੰਕਾ ਟੈਸਟ ਸੀਰੀਜ਼ ਤੋਂ ਬਾਹਰ

Top Trending News ਖੇਡਾਂ
  • ਜਸਪ੍ਰੀਤ ਬੁਮਰਾਹ ਸ਼੍ਰੀਲੰਕਾ ਟੈਸਟ ਸੀਰੀਜ਼ ਤੋਂ ਬਾਹਰ

ਨਵੀਂ ਦਿੱਲੀ, 2 ਅਗਸਤ (ਦੇਸ਼ ਕਲਿੱਕ ਬਿਊਰੋ): ਭਾਰਤ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਸ਼੍ਰੀਲੰਕਾ ਵਿਰੁੱਧ ਦੋ ਮੈਚਾਂ ਦੀ ਟੈਸਟ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਸੀਰੀਜ਼ ਦਾ ਪਹਿਲਾ ਮੈਚ 15 ਅਗਸਤ ਨੂੰ ਗਾਲੇ ਵਿੱਚ ਖੇਡਿਆ ਜਾਵੇਗਾ।

ਬੁਮਰਾਹ ਖੱਬੇ ਗੋਡੇ ਦੀ ਸੱਟ ਤੋਂ ਠੀਕ ਹੋ ਰਿਹਾ ਸੀ। ਉਹ ਬੈਂਗਲੁਰੂ ਦੇ ਬੀਸੀਸੀਆਈ ਸੈਂਟਰ ਆਫ਼ ਐਕਸੀਲੈਂਸ ਵਿੱਚ ਇਲਾਜ ਚੱਲ ਰਿਹਾ ਹੈ। ਰਿਪੋਰਟਾਂ ਅਨੁਸਾਰ, ਬੋਰਡ ਦੀ ਮੈਡੀਕਲ ਟੀਮ ਨੇ ਉਸਨੂੰ ਤੁਰੰਤ ਮੈਦਾਨ ‘ਤੇ ਵਾਪਸ ਨਾ ਆਉਣ ਦੀ ਸਲਾਹ ਦਿੱਤੀ ਹੈ। ਉਸਨੂੰ ਪੂਰੀ ਤਰ੍ਹਾਂ ਠੀਕ ਹੋਣ ਤੱਕ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ।

ਹਾਲਾਂਕਿ, ਬੀਸੀਸੀਆਈ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਬੁਮਰਾਹ ਇੰਗਲੈਂਡ ਵਿਰੁੱਧ ਵਨਡੇ ਸੀਰੀਜ਼ ਦੌਰਾਨ ਜ਼ਖਮੀ ਹੋ ਗਿਆ ਸੀ ਅਤੇ ਸੀਰੀਜ਼ ਦਾ ਆਖਰੀ ਵਨਡੇ ਨਹੀਂ ਖੇਡ ਸਕਿਆ ਸੀ।