ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ‘ਚ E20 ਪੈਟਰੋਲ ਖ਼ਿਲਾਫ਼ ਮਤਾ ਪਾਸ, CM ਮਾਨ ਦਾ ਕੇਂਦਰ ‘ਤੇ ਤਿੱਖਾ ਹਮਲਾ

Top Trending News ਚੰਡੀਗੜ੍ਹ ਪੰਜਾਬ

 

ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ‘ਚ E20 ਪੈਟਰੋਲ ਖ਼ਿਲਾਫ਼ ਮਤਾ ਪਾਸ, CM ਮਾਨ ਦਾ ਕੇਂਦਰ ‘ਤੇ ਤਿੱਖਾ ਹਮਲਾ

 

ਚੰਡੀਗੜ੍ਹ, 4 ਅਗਸਤ 2026 ਪੰਜਾਬ ਵਿਧਾਨ ਸਭਾ ਵਿੱਚ ਮੰਗਲਵਾਰ ਨੂੰ E20 ਪੈਟਰੋਲ ਦੇ ਮੁੱਦੇ ‘ਤੇ ਜ਼ੋਰਦਾਰ ਚਰਚਾ ਹੋਈ। ਇਸ ਦੌਰਾਨ ਸਦਨ ਨੇ E20 ਪੈਟਰੋਲ ਦੇ ਵਿਰੋਧ ਵਿੱਚ ਮਤਾ ਪਾਸ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਦਨ ਵਿੱਚ ਬੋਲਦਿਆਂ ਕੇਂਦਰ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ E20 ਪੈਟਰੋਲ ਦਾ ਮਾਮਲਾ ਕਿਸੇ ਇੱਕ ਸਿਆਸੀ ਪਾਰਟੀ ਦਾ ਨਹੀਂ, ਸਗੋਂ ਦੇਸ਼ ਦੇ ਕਰੋੜਾਂ ਵਾਹਨ ਮਾਲਕਾਂ ਅਤੇ ਆਮ ਲੋਕਾਂ ਨਾਲ ਜੁੜਿਆ ਹੋਇਆ ਮੁੱਦਾ ਹੈ।

 

ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵਾਹਨ ਮਾਲਕਾਂ ਨਾਲ ਬੇਇਨਸਾਫ਼ੀ ਕਰ ਰਹੀ ਹੈ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਾਰਤ ਸਰਕਾਰ ਦੇ ਕਈ ਮਹੱਤਵਪੂਰਨ ਫ਼ੈਸਲਿਆਂ ‘ਤੇ ਵਿਦੇਸ਼ੀ ਪ੍ਰਭਾਵ ਨਜ਼ਰ ਆ ਰਿਹਾ ਹੈ।

 

ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਨੇ ਅਮਰੀਕਾ ਨਾਲ 100 ਬਿਲੀਅਨ ਡਾਲਰ ਦੀ ਡੀਲ ਕੀਤੀ ਹੈ ਅਤੇ ਇਸ ਦੇ ਪ੍ਰਭਾਵ ਹੇਠ ਕਈ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ E20 ਪੈਟਰੋਲ ਦਾ ਮੁੱਦਾ ਸਿਰਫ਼ ਸਿਆਸਤ ਕਰਨ ਲਈ ਨਹੀਂ, ਸਗੋਂ ਆਮ ਲੋਕਾਂ ਦੀਆਂ ਜੇਬਾਂ ਅਤੇ ਉਨ੍ਹਾਂ ਦੇ ਵਾਹਨਾਂ ਨਾਲ ਸਿੱਧਾ ਜੁੜਿਆ ਹੋਇਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਨੀਤੀ ‘ਤੇ ਮੁੜ ਵਿਚਾਰ ਕੀਤਾ ਜਾਵੇ।