BREAKING- ਲੁਧਿਆਣਾ ‘ਚ ED ਵੱਲੋਂ ਸਰਕਾਰੀ ਅਧਿਕਾਰੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ

Top Trending News ਪੰਜਾਬ

 

BREAKING- ਲੁਧਿਆਣਾ ‘ਚ ED ਵੱਲੋਂ ਸਰਕਾਰੀ ਅਧਿਕਾਰੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ

ਲੁਧਿਆਣਾ, 4 ਅਗਸਤ 2026: ਪੰਜਾਬ ਦੇ ਲੁਧਿਆਣਾ ਵਿੱਚ ਮੰਗਲਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕਰਦਿਆਂ ਇੰਡਸਟਰੀ ਵਿਭਾਗ ਨਾਲ ਜੁੜੇ ਕੁਝ ਅਧਿਕਾਰੀਆਂ ਅਤੇ ਉਨ੍ਹਾਂ ਨਾਲ ਸਬੰਧਤ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਸੂਤਰਾਂ ਮੁਤਾਬਿਕ, ਸਵੇਰੇ ਹੀ ED ਦੀਆਂ ਟੀਮਾਂ ਵੱਖ-ਵੱਖ ਥਾਵਾਂ ‘ਤੇ ਪਹੁੰਚੀਆਂ ਅਤੇ ਦਸਤਾਵੇਜ਼ਾਂ ਸਮੇਤ ਹੋਰ ਰਿਕਾਰਡ ਦੀ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ।

ਈਡੀ ਦੇ ਅਧਿਕਾਰੀਆਂ ਨੇ ਛਾਪੇ ਦੌਰਾਨ ਅਹਿਮ ਦਸਤਾਵੇਜ਼, ਡਿਜ਼ੀਟਲ ਰਿਕਾਰਡ ਅਤੇ ਹੋਰ ਸਬੂਤ ਆਪਣੇ ਕਬਜ਼ੇ ਵਿੱਚ ਲੈ ਕੇ ਉਨ੍ਹਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਦੇ ਮੁਤਾਬਕ ਜਾਂਚ ਏਜੰਸੀ ਸੰਬੰਧਤ ਅਧਿਕਾਰੀਆਂ ਦੇ ਵਿੱਤੀ ਲੈਣ-ਦੇਣ ਅਤੇ ਸਰਕਾਰੀ ਕੰਮਕਾਜ ਨਾਲ ਜੁੜੇ ਰਿਕਾਰਡ ਦੀ ਵੀ ਪੜਤਾਲ ਕਰ ਰਹੀ ਹੈ। ਹਾਲਾਂਕਿ, ਈਡੀ ਵੱਲੋਂ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਅਤੇ ਨਾ ਹੀ ਛਾਪੇਮਾਰੀ ਨਾਲ ਜੁੜੇ ਸਾਰੇ ਵੇਰਵੇ ਸਾਹਮਣੇ ਆਏ ਹਨ।