Amritsar Police Commissioner transferred! ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਤਬਾਦਲਾ, ਪੜ੍ਹੋ ਹੁਣ ਇਸਨੂੰ ਮਿਲੀ ਕਮਾਨ?
ਚੰਡੀਗੜ੍ਹ, 7 ਅਗਸਤ 2026: ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦੀ ਜ਼ਿੰਮੇਵਾਰੀ ਵਿੱਚ ਤਬਦੀਲੀ ਕੀਤੀ ਗਈ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ 2010 ਬੈਚ ਦੇ IPS ਅਧਿਕਾਰੀ ਹਰਮਨਬੀਰ ਸਿੰਘ ਨੂੰ ਅੰਮ੍ਰਿਤਸਰ ਦਾ ਨਵਾਂ ਪੁਲਿਸ ਕਮਿਸ਼ਨਰ (Amritsar Police Commissioner transferred) ਨਿਯੁਕਤ ਕੀਤਾ ਗਿਆ ਹੈ।
ਸਰਕਾਰੀ ਹੁਕਮਾਂ ਮੁਤਾਬਕ ਹਰਮਨਬੀਰ ਸਿੰਘ ਡੀਆਈਜੀ ਬਾਰਡਰ ਰੇਂਜ, ਅੰਮ੍ਰਿਤਸਰ ਦੇ ਆਪਣੇ ਮੌਜੂਦਾ ਅਹੁਦੇ ’ਤੇ ਕਾਇਮ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਵਾਧੂ ਤੌਰ ’ਤੇ ਕਮਿਸ਼ਨਰ ਆਫ ਪੁਲਿਸ, ਅੰਮ੍ਰਿਤਸਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਇਹ ਵਾਧੂ ਚਾਰਜ IPS ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਥਾਂ ਸੰਭਾਲਣਗੇ।



