ਵੱਡੀ ਖ਼ਬਰ: ਅਕਾਲੀ ਦਲ ਦੇ ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

Top Trending News ਪੰਜਾਬ

 

ਵੱਡੀ ਖ਼ਬਰ: ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ ’ਚ ਸ਼ਾਮਲ

ਚੰਡੀਗੜ੍ਹ, 11 ਅਗਸਤ 2026- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ਅੱਜ ਆਪਣੇ ਵੱਡੀ ਗਿਣਤੀ ਸਮਰਥਕਾਂ, ਸਰਪੰਚਾਂ ਅਤੇ ਪੰਚਾਂ ਸਮੇਤ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਭਾਜਪਾ ਵਿੱਚ ਸ਼ਾਮਲ ਹੋਣ ਮੌਕੇ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦਰਸ਼ਨ ਸਿੰਘ ਕੋਟਫੱਤਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕੀਤਾ।

ਉਨ੍ਹਾਂ ਕਿਹਾ ਕਿ ਇਹ ਭਾਜਪਾ ਲਈ ਖੁਸ਼ੀ ਦੀ ਗੱਲ ਹੈ ਕਿ ਅਕਾਲੀ ਦਲ ਦੇ ਰਹੇ ਵੱਡੇ ਆਗੂ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਕੋਟਫੱਤਾ ਦੇ ਤਜਰਬੇ ਅਤੇ ਉਨ੍ਹਾਂ ਦੇ ਨਾਲ ਆਏ ਆਗੂਆਂ ਤੇ ਵਰਕਰਾਂ ਨਾਲ ਪੰਜਾਬ ਵਿੱਚ ਭਾਜਪਾ ਨੂੰ ਹੋਰ ਮਜ਼ਬੂਤੀ ਮਿਲੇਗੀ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਵੱਲੋਂ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਵਿੱਚ ਆਪਣਾ ਜਥੇਬੰਦਕ ਆਧਾਰ ਲਗਾਤਾਰ ਮਜ਼ਬੂਤ ਕਰ ਰਹੀ ਹੈ ਅਤੇ ਵੱਖ-ਵੱਖ ਖੇਤਰਾਂ ਦੇ ਲੋਕ ਭਾਜਪਾ ਨਾਲ ਜੁੜ ਰਹੇ ਹਨ।