ਵੱਡੀ ਖ਼ਬਰ: ਲੁਧਿਆਣਾ ਦੇ VIP ਇਲਾਕੇ ‘ਚ ਜੱਜ ਦੇ ਘਰੋਂ ਗੈਸ ਸਿਲੰਡਰ ਚੋਰੀ

Top Trending News ਪੰਜਾਬ

 

ਵੱਡੀ ਖ਼ਬਰ: ਲੁਧਿਆਣਾ ਦੇ VIP ਇਲਾਕੇ ‘ਚ ਜੱਜ ਦੇ ਘਰੋਂ ਗੈਸ ਸਿਲੰਡਰ ਚੋਰੀ

ਲੁਧਿਆਣਾ, 12 ਅਗਸਤ 2026

ਸ਼ਹਿਰ ਦੇ ਸਭ ਤੋਂ ਸੁਰੱਖਿਅਤ ਮੰਨੇ ਜਾਣ ਵਾਲੇ ਸਰਾਭਾ ਨਗਰ ਇਲਾਕੇ ਵਿੱਚ ਜੁਡੀਸ਼ੀਅਲ ਮੈਜਿਸਟ੍ਰੇਟ ਫਰਸਟ ਕਲਾਸ ਗੌਰਵ ਗੁਪਤਾ ਦੀ ਰਿਹਾਇਸ਼ ਤੋਂ ਐਲਪੀਜੀ ਗੈਸ ਸਿਲੰਡਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਘਰ ਤੋਂ ਸਿਲੰਡਰ ਗਾਇਬ ਹੋਣ ਦਾ ਪਤਾ ਤੁਰੰਤ ਨਹੀਂ ਲੱਗਿਆ। ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ, ਜਦੋਂ ਘਰ ਵਿੱਚ ਕੰਮ ਕਰਨ ਵਾਲਾ ਕਰਮਚਾਰੀ ਚਾਹ ਬਣਾਉਣ ਲਈ ਰਸੋਈ ਵਿੱਚ ਪਹੁੰਚਿਆ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਰਮਚਾਰੀ ਸ਼ੰਕਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਗੈਸ ਬਰਨਰ ਚਲਾਉਣ ਲੱਗਾ ਤਾਂ ਉਹ ਨਹੀਂ ਜਲਿਆ। ਪਹਿਲਾਂ ਉਸਨੂੰ ਲੱਗਾ ਕਿ ਸਿਲੰਡਰ ਖਤਮ ਹੋ ਗਿਆ ਹੈ। ਜਦੋਂ ਉਸਨੇ ਬਾਹਰ ਜਾ ਕੇ ਸਿਲੰਡਰ ਦੀ ਜਾਂਚ ਕੀਤੀ ਤਾਂ ਉਹ ਉੱਥੇ ਮੌਜੂਦ ਨਹੀਂ ਸੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ ਅਤੇ ਘਰ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਗਈ।

ਫੁਟੇਜ ਵਿੱਚ ਇੱਕ ਨੌਜਵਾਨ ਐਕਟਿਵਾ ‘ਤੇ ਆਉਂਦਾ ਦਿਖਾਈ ਦਿੱਤਾ। ਉਹ ਘਰ ਵਿੱਚ ਦਾਖਲ ਹੋਇਆ ਅਤੇ ਐਲਪੀਜੀ ਸਿਲੰਡਰ ਚੁੱਕ ਕੇ ਐਕਟਿਵਾ ‘ਤੇ ਲੱਦਣ ਤੋਂ ਬਾਅਦ ਫਰਾਰ ਹੋ ਗਿਆ।

ਥਾਣਾ ਡਿਵੀਜ਼ਨ ਨੰਬਰ-5 ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏਸੀਪੀ ਸਿਵਲ ਲਾਈਨ ਸਰਬਜੀਤ ਸਿੰਘ ਮੁਤਾਬਕ CCTV ਫੁਟੇਜ ਦੀ ਮਦਦ ਨਾਲ ਮੁਲਜ਼ਮ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। VIP ਇਲਾਕੇ ਵਿੱਚ ਜੱਜ ਦੀ ਰਿਹਾਇਸ਼ ਤੱਕ ਚੋਰ ਦੇ ਪਹੁੰਚਣ ਦੀ ਘਟਨਾ ਨੇ ਸੁਰੱਖਿਆ ਪ੍ਰਬੰਧਾਂ ਅਤੇ ਪੁਲਿਸ ਗਸ਼ਤ ‘ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।