ਫਤਿਹਗੜ੍ਹ ਚੂੜੀਆਂ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਕੁਲਵਿੰਦਰ ਸਿੰਘ ਲਾਲੀ ਦੀ ਤਾਜਪੋਸ਼ੀ, ਬਾਜਵਾ ਨੇ ਦਿੱਤੀ ਵਧਾਈ

Top Trending News ਪੰਜਾਬ

ਫਤਿਹਗੜ੍ਹ ਚੂੜੀਆਂ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਕੁਲਵਿੰਦਰ ਸਿੰਘ ਲਾਲੀ ਦੀ ਤਾਜਪੋਸ਼ੀ, ਬਾਜਵਾ ਨੇ ਦਿੱਤੀ ਵਧਾਈ

ਫਤਿਹਗੜ੍ਹ ਚੂੜੀਆਂ, 13 ਅਗਸਤ 2026: ਫਤਿਹਗੜ੍ਹ ਚੂੜੀਆਂ ਵਿੱਚ ਹੋਈਆਂ ਨਗਰ ਕੌਂਸਲ ਚੋਣਾਂ ਦੌਰਾਨ ਬਹੁਮਤ ਹਾਸਲ ਕਰਕੇ ਪ੍ਰਧਾਨ ਚੁਣੇ ਗਏ ਕੁਲਵਿੰਦਰ ਸਿੰਘ ਲਾਲੀ ਦੀ ਅੱਜ ਤਾਜਪੋਸ਼ੀ ਕੀਤੀ ਗਈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ, ਕਾਂਗਰਸੀ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਰਹੇ।

ਕੁਲਵਿੰਦਰ ਸਿੰਘ ਲਾਲੀ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਸਮਰਥਨ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਸੀ। ਚੋਣ ਵਿੱਚ ਬਹੁਮਤ ਹਾਸਲ ਕਰਨ ਉਪਰੰਤ ਉਨ੍ਹਾਂ ਨੂੰ ਨਗਰ ਕੌਂਸਲ ਦਾ ਪ੍ਰਧਾਨ ਚੁਣਿਆ ਗਿਆ। ਤਾਜਪੋਸ਼ੀ ਸਮਾਗਮ ਦੌਰਾਨ ਸਮਰਥਕਾਂ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਅਤੇ ਸ਼ਹਿਰ ਦੇ ਵਿਕਾਸ ਲਈ ਨਵੀਂ ਜ਼ਿੰਮੇਵਾਰੀ ਨਿਭਾਉਣ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਇਸ ਮੌਕੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਮਿਲੀ ਜਿੱਤ ਹਲਕੇ ਅੰਦਰ ਕਾਂਗਰਸ ਪਾਰਟੀ ਦੇ ਮਜ਼ਬੂਤ ਆਧਾਰ ਅਤੇ ਲੋਕਾਂ ਵੱਲੋਂ ਮੌਜੂਦਾ ਸਰਕਾਰ ਦੀਆਂ ਨੀਤੀਆਂ ਪ੍ਰਤੀ ਪ੍ਰਗਟ ਕੀਤੇ ਰੋਸ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਨਵੀਂ ਨਗਰ ਕੌਂਸਲ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ।

ਬਾਜਵਾ ਨੇ ਨਵ-ਨਿਯੁਕਤ ਪ੍ਰਧਾਨ ਕੁਲਵਿੰਦਰ ਸਿੰਘ ਲਾਲੀ ਨੂੰ ਮੁਬਾਰਕਬਾਦ ਦਿੰਦਿਆਂ ਸ਼ਹਿਰ ਅਤੇ ਦਿਹਾਤੀ ਖੇਤਰ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।