ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲਾ 11 ਦਿਨ ਦੇ ਪੁਲਿਸ ਰਿਮਾਂਡ ‘ਤੇ

Top Trending News ਪੰਜਾਬ

ਨਾਂਦੇੜ, 14 ਅਗਸਤ (ਦੇਸ਼ ਕਲਿੱਕ ਬਿਊਰੋ): ਸੁਖਬੀਰ ਬਾਦਲ ’ਤੇ ਹਮਲਾ ਕਰਨ ਦੇ ਮਾਮਲੇ ਵਿਚ ਨਿਹੰਗ ਜਸਪਾਲ ਸਿੰਘ ਨੂੰ ਅਦਾਲਤ ਨੇ 11 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਿਸ ਵਲੋਂ ਮੁਲਜ਼ਮ ਤੋਂ ਹਮਲੇ ਨਾਲ ਸਬੰਧਤ ਜਾਣਕਾਰੀ ਅਤੇ ਹੋਰ ਤੱਥਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸੁਰੱਖਿਆ ਪ੍ਰਬੰਧ ਵੀ ਸਖ਼ਤ ਕੀਤੇ ਗਏ ਹਨ।

ਹਾਲਾਂਕਿ ਮੁਲਜ਼ਮ ਨਿਹੰਗ ਜਸਪਾਲ ਸਿੰਘ ਨੇ ਪੁਲਿਸ ਪੁੱਛਗਿੱਛ ਦੌਰਾਨ ਇੱਕ ਮਹੱਤਵਪੂਰਨ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਾਹਿਗੁਰੂ ਤੋਂ ਸੁਖਬੀਰ ਬਾਦਲ ‘ਤੇ ਹਮਲਾ ਕਰਨ ਦੇ ਆਦੇਸ਼ ਮਿਲੇ ਸਨ। ਉਹ ਗੁਰਦੁਆਰੇ ਵਿੱਚ ਅਰਦਾਸ ਕਰ ਰਿਹਾ ਸੀ ਜਦੋਂ ਉਸਨੂੰ ਸੁਖਬੀਰ ਬਾਦਲ ‘ਤੇ ਹਮਲਾ ਕਰਨ ਦਾ ਵਿਚਾਰ ਆਇਆ।