ਪੰਜਾਬ ਦੇ ਇਸ ਜ਼ਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ, ਸਮੂਹ ਵਿਦਿਅਕ ਅਦਾਰੇ ਰਹਿਣਗੇ ਬੰਦ

Top Trending News ਪੰਜਾਬ

  • ਪੰਜਾਬ ਦੇ ਇਸ ਜ਼ਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ, ਸਮੂਹ ਵਿਦਿਅਕ ਅਦਾਰੇ ਰਹਿਣਗੇ ਬੰਦ

ਚੰਡੀਗੜ੍ਹ, 16 ਅਗਸਤ (ਦੇਸ਼ ਕਲਿੱਕ ਬਿਊਰੋ) – ਅੰਮ੍ਰਿਤਸਰ ਜ਼ਿਲ੍ਹੇ ਵਿੱਚ 17 ਅਗਸਤ ਨੂੰ ਸਾਰੀਆਂ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਰਹੇਗੀ। ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਇਹ ਐਲਾਨ ਕੀਤਾ ਗਿਆ ਹੈ।

ਇਹ ਛੁੱਟੀ 15 ਅਗਸਤ ਨੂੰ ਅੰਮ੍ਰਿਤਸਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੇ ਸਮਾਗਮ ਨੂੰ ਸਫਲ ਬਣਾਉਣ ਅਤੇ ਇਸ ਦੇ ਪ੍ਰਬੰਧਾਂ ਵਿੱਚ ਵਿਦਿਅਕ ਸੰਸਥਾਵਾਂ, ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਦਿੱਤੇ ਸਹਿਯੋਗ ਦੇ ਮੱਦੇਨਜ਼ਰ ਕੀਤੀ ਗਈ ਹੈ।

ਇਸ ਤਹਿਤ 17 ਅਗਸਤ ਨੂੰ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੀਆਂ ਸਮੂਹ ਵਿਦਿਅਕ ਸੰਸਥਾਵਾਂ ਬੰਦ ਰਹਿਣਗੀਆਂ।