ਵੱਡੀ ਖ਼ਬਰ: ਤਰਨਤਾਰਨ ’ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ

Top Trending News ਪੰਜਾਬ

 

ਵੱਡੀ ਖ਼ਬਰ: ਤਰਨਤਾਰਨ ’ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ

ਤਰਨਤਾਰਨ, 17 ਅਗਸਤ 2026:

ਨੈਸ਼ਨਲ ਹਾਈਵੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਵਾਪਰੇ ਸੜਕ ਹਾਦਸੇ ਵਿੱਚ ਕਾਰ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤਰਨਤਾਰਨ ਤੋਂ ਪਿੱਦੀ ਵੱਲ ਜਾ ਰਹੀ ਆਈ-20 ਕਾਰ ਸਰਵਿਸ ਲੇਨ ’ਤੇ ਖੜ੍ਹੇ ਖਰਾਬ ਟਰੱਕ ਨਾਲ ਪਿੱਛੋਂ ਟਕਰਾ ਗਈ। ਹਾਦਸੇ ਮਗਰੋਂ ਦੋਵਾਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨਿੱਚਰਵਾਰ ਰਾਤ ਅਮੋਲਕਪ੍ਰੀਤ ਸਿੰਘ (25) ਵਾਸੀ ਪਿੱਦੀ ਅਤੇ ਸੁਖਰਾਜ ਸਿੰਘ (34) ਵਾਸੀ ਰੂੜੇ ਆਸਲ ਆਈ-20 ਕਾਰ ਵਿੱਚ ਸਵਾਰ ਹੋ ਕੇ ਤਰਨਤਾਰਨ ਤੋਂ ਪਿੱਦੀ ਪਿੰਡ ਵੱਲ ਜਾ ਰਹੇ ਸਨ। ਜਦੋਂ ਉਹ ਨੈਸ਼ਨਲ ਹਾਈਵੇ ਦੀ ਸਰਵਿਸ ਲੇਨ ਰਾਹੀਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਪੁੱਜੇ ਤਾਂ ਕਾਰ ਅੱਗੇ ਖੜ੍ਹੇ ਖਰਾਬ ਟਰੱਕ ਨਾਲ ਜਾ ਟਕਰਾਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਦੋਵਾਂ ਨੌਜਵਾਨਾਂ ਦੀ ਜਾਨ ਚਲੀ ਗਈ। ਹਾਦਸੇ ਦੀ ਸੂਚਨਾ ਮਿਲਣ ’ਤੇ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਮੌਕੇ ’ਤੇ ਪੁੱਜੀ ਅਤੇ ਘਟਨਾ ਦੀ ਜਾਂਚ ਸ਼ੁਰੂ ਕੀਤੀ।

ਜਾਂਚ ਅਧਿਕਾਰੀ ਏਐੱਸਆਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਹਾਦਸੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਪੁਲਿਸ ਵੱਲੋਂ ਲੋੜੀਂਦੀ ਕਾਰਵਾਈ ਉਪਰੰਤ ਲਾਸ਼ਾਂ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤੀਆਂ ਗਈਆਂ।