ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਰਾਜਪਾਲ ਨੂੰ ਮਿਲਣਗੇ ‘AAP’ ਦੇ ਮੁੱਖ ਬੁਲਾਰੇ ਕੁਲਦੀਪ ਧਾਲੀਵਾਲ

Top Trending News ਪੰਜਾਬ

 

ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਰਾਜਪਾਲ ਨੂੰ ਮਿਲਣਗੇ ‘AAP’ ਦੇ ਮੁੱਖ ਬੁਲਾਰੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 18 ਅਗਸਤ 2026:

ਪੰਜਾਬ ਦੇ ਕਿਸਾਨਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਸਵੇਰੇ 11:30 ਵਜੇ ਪੰਜਾਬ ਲੋਕ ਭਵਨ ਵਿਖੇ ਹੋਵੇਗੀ।

ਜਾਣਕਾਰੀ ਮੁਤਾਬਕ ਧਾਲੀਵਾਲ ਕਿਸਾਨਾਂ ਦੇ ਇੱਕ ਵਫ਼ਦ ਨਾਲ ਰਾਜਪਾਲ ਨੂੰ ਮਿਲਣ ਲਈ ਪਹੁੰਚਣਗੇ। ਇਸ ਦੌਰਾਨ ਪੰਜਾਬ ਦੇ ਕਿਸਾਨਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਉਨ੍ਹਾਂ ਦੀਆਂ ਮੰਗਾਂ ਬਾਰੇ ਰਾਜਪਾਲ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ ਸਿਆਸੀ ਅਤੇ ਸਮਾਜਿਕ ਪੱਧਰ ’ਤੇ ਚਰਚਾ ਤੇਜ਼ ਰਹੀ ਹੈ। ਅਜਿਹੇ ਵਿੱਚ ‘ਆਪ’ ਆਗੂ ਵੱਲੋਂ ਕਿਸਾਨਾਂ ਦੇ ਵਫ਼ਦ ਸਮੇਤ ਰਾਜਪਾਲ ਨਾਲ ਕੀਤੀ ਜਾ ਰਹੀ ਇਹ ਮੁਲਾਕਾਤ ਅਹਿਮ ਮੰਨੀ ਜਾ ਰਹੀ ਹੈ।

ਮੁਲਾਕਾਤ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਰਾਜਪਾਲ ਦੇ ਧਿਆਨ ਵਿੱਚ ਲਿਆਉਣ ਦੇ ਨਾਲ-ਨਾਲ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਮੌਕੇ ਕਿਸਾਨਾਂ ਨਾਲ ਜੁੜੇ ਹੋਰ ਅਹਿਮ ਮਸਲਿਆਂ ’ਤੇ ਵੀ ਚਰਚਾ ਹੋ ਸਕਦੀ ਹੈ।