ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 20 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

Top Trending News ਪੰਜਾਬ

  • ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 20 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਗਸਤ (ਦੇਸ਼ ਕਲਿੱਕ ਬਿਊਰੋ): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ ਮਿਤੀ 20/08/2026 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜਿਲ, ਸੈ-76 ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਦਾ ਸਮਾਂ ਸਵੇਰ 10:00 ਵਜੇ ਤੋਂ ਦੁਪਿਹਰ 02.00 ਵਜੇ ਤੱਕ ਹੋਵੇਗਾ।

ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਉਕਤ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ 360 ਬਾਈਟਸ, ਐਨ.ਆਈ.ਆਈ.ਟੀ. ਲਿਮਿਟੇਡ, ਈਕਲੈਰਕਸ, ਇੰਟੈਗਰਲ ਕਾਰਪੋਰੇਟ ਸਰਵਿਸਿਜ਼, ਡਿਜੀਟੈਕ ਕਾਲਸਿਸਟਮ ਪ੍ਰਾਈਵੇਟ ਲਿਮਿਟੇਡਆਦਿ ਦੀਆਂ ਵੱਖ ਵੱਖ ਅਸਾਮੀਆਂ ਬੀ.ਪੀ.ਓ., ਰਿਲੇਸ਼ਨਸ਼ਿਪ ਮੈਨੇਜਰ –ਆਈ.ਸੀ.ਆਈ.ਸੀ.ਆਈ. ਬੈਂਕ (ਪਲੇਸਮੈਂਟ ਪ੍ਰੋਗਰਾਮ), ਅੰਤਰਰਾਸ਼ਟਰੀ ਵੌਇਸ ਪ੍ਰਕਿਰਿਆ, ਗਾਹਕ ਸੰਬੰਧ ਅਧਿਕਾਰੀ – ਰਿਟੇਲ, ਸੀ.ਐਸ.ਆਰ. ਲਈ 10ਵੀ, 12ਵੀਂ ਅਤੇ ਗ੍ਰੈਜੂਏਟ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਚੁਣੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਨੋਰਮਜ਼ ਅਨੁਸਾਰ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਮੋਹਾਲੀ ਹੋਵੇਗਾ।

ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਰੋਜਗਾਰ ਮੇਲੇ ਵਿਚ ਭਾਗ ਲੈਣ ਲਈ ਆਪਦੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋ ਕਾਪੀਆਂ, ਰੀਜ਼ੀਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।
ਇਸ ਪਲੇਸਮੈਂਟ ਕੈਂਪ ਲਈ ਕੋਈ ਟੀ.ਏ./ਡੀ.ਏ. ਮਿਲਣਯੋਗ ਨਹੀਂ ਹੋਵੇਗਾ।