Punjab Breaking: ਮਠਿਆਈ ਕਾਰੋਬਾਰੀ ਦੇ ਟਿਕਾਣਿਆਂ ’ਤੇ ਇਨਕਮ ਟੈਕਸ ਵਿਭਾਗ ਦੀ ਰੇਡ, ਜਾਂਚ ਜਾਰੀ

Top Trending News ਚੰਡੀਗੜ੍ਹ ਪੰਜਾਬ

 

Punjab Breaking: ਮਠਿਆਈ ਕਾਰੋਬਾਰੀ ਦੇ ਟਿਕਾਣਿਆਂ ’ਤੇ ਇਨਕਮ ਟੈਕਸ ਵਿਭਾਗ ਦੀ ਰੇਡ, ਜਾਂਚ ਜਾਰੀ

ਚੰਡੀਗੜ੍ਹ, 20 ਅਗਸਤ 2026

ਫਾਜ਼ਿਲਕਾ ਵਿੱਚ ਨਾਮਵਰ ਮਠਿਆਈ ਕਾਰੋਬਾਰੀ ਦੇ ਵੱਖ-ਵੱਖ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਜਾਂਚ 24 ਘੰਟਿਆਂ ਤੋਂ ਵੱਧ ਸਮਾਂ ਬੀਤਣ ਮਗਰੋਂ ਵੀ ਜਾਰੀ ਹੈ। ਵਿਭਾਗੀ ਟੀਮਾਂ ਵੱਲੋਂ ਕਾਰੋਬਾਰੀ ਦੇ ਕਈ ਟਿਕਾਣਿਆਂ ’ਤੇ ਇਕੋ ਸਮੇਂ ਜਾਂਚ ਸ਼ੁਰੂ ਕੀਤੇ ਜਾਣ ਨਾਲ ਸ਼ਹਿਰ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ।

ਜਾਣਕਾਰੀ ਅਨੁਸਾਰ ਫਾਜ਼ਿਲਕਾ ਸਥਿਤ ਕਾਰੋਬਾਰੀ ਦੇ ਪ੍ਰਮੁੱਖ ਟਿਕਾਣਿਆਂ ਤੋਂ ਇਲਾਵਾ ਹੋਰ ਥਾਵਾਂ ’ਤੇ ਵੀ ਆਮਦਨ ਕਰ ਵਿਭਾਗ ਦੀਆਂ ਟੀਮਾਂ ਵੱਲੋਂ ਦਸਤਾਵੇਜ਼ਾਂ ਅਤੇ ਵਪਾਰਕ ਰਿਕਾਰਡ ਦੀ ਪੜਤਾਲ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਕਾਰੋਬਾਰ ਨਾਲ ਸਬੰਧਤ ਲੇਖਾ-ਜੋਖਾ, ਦਸਤਾਵੇਜ਼ਾਂ ਅਤੇ ਹੋਰ ਦਰਜ ਰਿਕਾਰਡ ਨੂੰ ਬਾਰੀਕੀ ਨਾਲ ਘੋਖਿਆ ਜਾ ਰਿਹਾ ਹੈ।

ਸੂਤਰਾਂ ਮੁਤਾਬਕ ਵਿਭਾਗੀ ਅਧਿਕਾਰੀ ਵੱਖ-ਵੱਖ ਪਹਿਲੂਆਂ ਦੀ ਜਾਂਚ ਕਰ ਰਹੇ ਹਨ ਅਤੇ ਕਾਰਵਾਈ ਪੂਰੀ ਹੋਣ ਤੱਕ ਟੀਮਾਂ ਦੇ ਟਿਕਾਣਿਆਂ ’ਤੇ ਮੌਜੂਦ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਜਾਂਚ ਦੇ ਕਾਰਨਾਂ ਅਤੇ ਇਸ ਦੌਰਾਨ ਸਾਹਮਣੇ ਆਈ ਕਿਸੇ ਵਿਸ਼ੇਸ਼ ਜਾਣਕਾਰੀ ਬਾਰੇ ਵਿਭਾਗ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ। ਕਾਰਵਾਈ ਪੂਰੀ ਹੋਣ ਮਗਰੋਂ ਹੀ ਇਸ ਸਬੰਧੀ ਸਥਿਤੀ ਸਪਸ਼ਟ ਹੋਣ ਦੀ ਉਮੀਦ ਹੈ।