ਦੋ ਟਰੱਕਾਂ ਦੀ ਭਿਆਨਕ ਟੱਕਰ, 4 ਦੀ ਮੌਤ ਤੇ 7 ਜ਼ਖ਼ਮੀ

Top Trending News ਰਾਸ਼ਟਰੀ

  • ਦੋ ਟਰੱਕਾਂ ਦੀ ਭਿਆਨਕ ਟੱਕਰ, 4 ਦੀ ਮੌਤ ਤੇ 7 ਜ਼ਖ਼ਮੀ

ਮੰਡੀ/ਕੁੱਲੂ, 20 ਅਗਸਤ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ’ਤੇ ਸਥਿਤ ਹਣੋਗੀ ਟਨਲ ਵਿੱਚ ਦੋ ਟਰੱਕਾਂ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ 4 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸਾ ਅੱਜ ਸਵੇਰੇ ਕਰੀਬ 7:45 ਵਜੇ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਟਨਲ ਨੰਬਰ 12 ਵਿੱਚ PB-11 DQ-1249 ਅਤੇ HP-33 C-1730 ਨੰਬਰ ਦੇ ਦੋ ਟਰੱਕਾਂ ਵਿਚਾਲੇ ਜ਼ੋਰਦਾਰ ਟੱਕਰ ਹੋਈ।

ਹਾਦਸੇ ਦੀ ਸੂਚਨਾ ਮਿਲਦੇ ਹੀ ਔਟ ਪੁਲਿਸ ਦੀ ਟੀਮ ਅਤੇ ਜਾਂਚ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਜ਼ਖ਼ਮੀਆਂ ਨੂੰ 108 ਐਂਬੂਲੈਂਸ ਰਾਹੀਂ ਸੀਐਚਸੀ ਨਗਵਾਈਂ ਪਹੁੰਚਾਇਆ ਗਿਆ। ਡਾਕਟਰਾਂ ਨੇ ਉੱਥੇ 4 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਬਾਕੀ 7 ਜ਼ਖ਼ਮੀਆਂ ਨੂੰ ਮੁੱਢਲਾ ਇਲਾਜ ਦੇਣ ਤੋਂ ਬਾਅਦ ਬਿਹਤਰ ਇਲਾਜ ਲਈ ਮੈਡੀਕਲ ਕਾਲਜ ਨੇਰਚੌਕ ਅਤੇ ਜੋਨਲ ਹਸਪਤਾਲ ਕੁੱਲੂ ਰੈਫਰ ਕਰ ਦਿੱਤਾ ਗਿਆ।

ਇਨ੍ਹਾਂ ਵਿੱਚੋਂ 2 ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਨੇਰਚੌਕ ਮੈਡੀਕਲ ਕਾਲਜ ਵਿੱਚ ਇਲਾਜ ਜਾਰੀ ਹੈ। ਡੀਐਸਪੀ ਪੱਧਰ ਲੋਕੇਂਦਰ ਨੇਗੀ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਹਾਦਸੇ ਦੇ ਅਸਲ ਕਾਰਨਾਂ ਦੀ ਵੀ ਜਾਂਚ ਜਾਰੀ ਹੈ।