CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਜਸਟਿਸ (ਰਿਟਾ.) ਰਣਜੀਤ ਸਿੰਘ ਨੂੰ ਲੀਗਲ ਨੋਟਿਸ, 24 ਘੰਟਿਆਂ ’ਚ ਮੁਆਫ਼ੀ ਮੰਗਣ ਲਈ ਕਿਹਾ

Top Trending News ਪੰਜਾਬ

 

CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਜਸਟਿਸ (ਰਿਟਾ.) ਰਣਜੀਤ ਸਿੰਘ ਨੂੰ ਲੀਗਲ ਨੋਟਿਸ, 24 ਘੰਟਿਆਂ ’ਚ ਮੁਆਫ਼ੀ ਮੰਗਣ ਲਈ ਕਿਹਾ

ਚੰਡੀਗੜ੍ਹ, 22 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਅਤੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਲੀਗਲ ਨੋਟਿਸ ਭੇਜਿਆ ਹੈ। ਨੋਟਿਸ ਵਿੱਚ ਉਨ੍ਹਾਂ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ’ਤੇ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ।

ਜਾਣਕਾਰੀ ਮੁਤਾਬਕ, ਇਹ ਕਾਨੂੰਨੀ ਨੋਟਿਸ ਜਸਟਿਸ (ਰਿਟਾ.) ਰਣਜੀਤ ਸਿੰਘ ਵੱਲੋਂ ਡਾ. ਗੁਰਪ੍ਰੀਤ ਕੌਰ ’ਤੇ ਇੱਕ ਮਾਮਲੇ ਨੂੰ ਦਬਾਉਣ ਲਈ 5 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਲਗਾਏ ਗਏ ਦੋਸ਼ਾਂ ਦੇ ਸੰਦਰਭ ਵਿੱਚ ਭੇਜਿਆ ਗਿਆ ਹੈ। ਮਾਮਲੇ ਨੇ ਸਿਆਸੀ ਅਤੇ ਕਾਨੂੰਨੀ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਹੈ।

ਡਾ. ਗੁਰਪ੍ਰੀਤ ਕੌਰ ਵੱਲੋਂ ਭੇਜੇ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ 24 ਘੰਟਿਆਂ ਦੇ ਅੰਦਰ ਮੁਆਫ਼ੀ ਨਾ ਮੰਗੀ ਗਈ ਤਾਂ ਜਸਟਿਸ (ਰਿਟਾ.) ਰਣਜੀਤ ਸਿੰਘ ਨੂੰ ਮਾਣਹਾਨੀ ਦੇ ਕਾਨੂੰਨੀ ਮਾਮਲੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਹਨ। ਉਧਰ, ਇਨ੍ਹਾਂ ਦੋਸ਼ਾਂ ਨੂੰ ਲੈ ਕੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਵੀ ਮਾਮਲੇ ਦਾ ਨੋਟਿਸ ਲਏ ਜਾਣ ਦੀ ਰਿਪੋਰਟ ਸਾਹਮਣੇ ਆਈ ਹੈ।