ਦਰਦਨਾਕ ਸੜਕ ਹਾਦਸਾ! ਬੇਕਾਬੂ ਬੱਸ ਦੀ ਹੋਈ ਟੱਕਰ, 5 ਲੋਕਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ

Top Trending News ਰਾਸ਼ਟਰੀ

 

ਦਰਦਨਾਕ ਸੜਕ ਹਾਦਸਾ! ਬੇਕਾਬੂ ਬੱਸ ਦੀ ਹੋਈ ਟੱਕਰ, 5 ਲੋਕਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ

ਬੇਤੀਆ, 22 ਅਗਸਤ 2026: ਬਿਹਾਰ ਦੇ ਪੱਛਮੀ ਚੰਪਾਰਣ ਜ਼ਿਲ੍ਹੇ ਵਿੱਚ ਬੀਤੀ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹ ਹਾਦਸਾ ਬੇਤੀਆ-ਲੌਰੀਆ ਮੁੱਖ ਸੜਕ NH-727 ’ਤੇ ਬਸਵਰੀਆ ਅਤੇ ਪਰੌਟੋਲਾ ਵਿਚਕਾਰ ਕਰੀਬ ਰਾਤ 11 ਵਜੇ ਵਾਪਰਿਆ।

ਜਾਣਕਾਰੀ ਅਨੁਸਾਰ ਗੋਰਖਪੁਰ ਤੋਂ ਬੇਤੀਆ ਵੱਲ ਜਾ ਰਹੀ ਤੇਜ਼ ਰਫ਼ਤਾਰ ਬੱਸ ਅਚਾਨਕ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਛੱਤੀਹਾਰ ਤਿਉਹਾਰ ਮੌਕੇ ਆਰਕੈਸਟਰਾ ਪ੍ਰੋਗਰਾਮ ਦੇਖ ਰਹੇ ਲੋਕਾਂ ਦੀ ਭੀੜ ਵਿੱਚ ਜਾ ਵੜੀ। ਬੱਸ ਦੀ ਲਪੇਟ ਵਿੱਚ ਆਉਣ ਕਾਰਨ ਕਈ ਲੋਕ ਗੰਭੀਰ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ।

ਚਸ਼ਮਦੀਦਾਂ ਮੁਤਾਬਕ ਹਾਦਸੇ ਸਮੇਂ ਗੈਸ ਸਿਲੰਡਰਾਂ ਨਾਲ ਭਰਿਆ ਇੱਕ ਟਰੱਕ ਵੀ ਉੱਥੋਂ ਲੰਘ ਰਿਹਾ ਸੀ। ਤੇਜ਼ ਰਫ਼ਤਾਰ ਬੱਸ ਦੇ ਡਰਾਈਵਰ ਵੱਲੋਂ ਕੰਟਰੋਲ ਗੁਆਉਣ ਕਾਰਨ ਇਹ ਹਾਦਸਾ ਵਾਪਰਿਆ।

ਹਾਦਸੇ ਵਿੱਚ ਦੋ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖਮੀਆਂ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਸਥਾਨਕ ਲੋਕਾਂ ਨੇ ਤੁਰੰਤ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰਦਿਆਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਪੰਜ ਜ਼ਖਮੀਆਂ ਦਾ ਇਲਾਜ ਜਾਰੀ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।