- ਖਰੜ ’ਚ ਹੈੱਡਮਾਸਟਰ ਗੁਰਸੇਵਕ ਸਿੰਘ ਕਤਲ ਮਾਮਲੇ ’ਚ ਵੱਡੀ ਕਾਰਵਾਈ, ਦਿੱਲੀ ਤੋਂ ਸਰਤਾਜ ਸਿੰਘ ਗ੍ਰਿਫ਼ਤਾਰ
ਖਰੜ, 23 ਅਗਸਤ (ਦੇਸ਼ ਕਲਿੱਕ ਬਿਊਰੋ): ਖਰੜ ਦੇ ਸਨੀ ਇਨਕਲੇਵ ਵਿੱਚ ਹੈੱਡਮਾਸਟਰ ਗੁਰਸੇਵਕ ਸਿੰਘ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦਿੱਲੀ ਤੋਂ ਸਰਤਾਜ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਮੁਲਜ਼ਮ ਨੂੰ ਮੋਹਾਲੀ ਲੈ ਕੇ ਪਹੁੰਚੀ। ਜਿਸ ਤੋਂ ਬਾਅਦ ਪੁਲਿਸ ਨੇ ਦਿੱਲੀ ਤੋਂ ਗ੍ਰਿਫ਼ਤਾਰ ਕੀਤੇ ਸਰਤਾਜ ਸਿੰਘ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਵੱਲੋਂ ਪੁਲਿਸ ਨੂੰ ਮੁਲਜ਼ਮ ਦਾ ਚਾਰ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।
ਫਿਲਹਾਲ ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਕਤਲ ਦੇ ਕਾਰਨਾਂ, ਵਾਰਦਾਤ ਵਿੱਚ ਹੋਰ ਕਿਸੇ ਦੀ ਭੂਮਿਕਾ ਅਤੇ ਘਟਨਾ ਨਾਲ ਜੁੜੇ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਜਾਣਕਾਰੀ ਮੁਤਾਬਕ ਗੁਰਸੇਵਕ ਸਿੰਘ ਦਾ ਕਤਲ ਸਨੀ ਇਨਕਲੇਵ ਸਥਿਤ ਉਸ ਦੇ ਘਰ ਦੇ ਬਾਹਰ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਦੌਰਾਨ ਸਰਤਾਜ ਸਿੰਘ ਅਤੇ ਉਸ ਦੀ ਪਤਨੀ ਦਾ ਨਾਮ ਸਾਹਮਣੇ ਆਇਆ ਸੀ। ਹੈੱਡਮਾਸਟਰ ਗੁਰਸੇਵਕ ਸਿੰਘ ਨੇ ਕਈ ਦਿਨ ਹਸਪਤਾਲ ‘ਚ ਇਲਾਜ ਅਧੀਨ ਰਹਿਣ ਮਗਰੋਂ ਦਮ ਤੋੜ ਦਿੱਤਾ ਸੀ।





