- ਪੰਜਾਬ ਦਾ ਪਾਣੀ ਦੂਸ਼ਿਤ ਕਰਨ ਦੇ ਦੋਸ਼ ’ਚ ਹਿਮਾਚਲ ਦੀ ਇੰਡਸਟਰੀ ਖ਼ਿਲਾਫ਼ FIR ਦਰਜ
ਰੋਪੜ, 23 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਪਾਣੀ ਨੂੰ ਦੂਸ਼ਿਤ ਕਰਨ ਦੇ ਦੋਸ਼ਾਂ ਤਹਿਤ ਹਿਮਾਚਲ ਪ੍ਰਦੇਸ਼ ਦੀ ਇੱਕ ਇੰਡਸਟਰੀ ਖ਼ਿਲਾਫ਼ ਪਹਿਲੀ ਵਾਰ ਪੁਲਿਸ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਵਿਧਾਇਕ ਦਿਨੇਸ਼ ਚੱਢਾ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਵਿਧਾਇਕ ਦਿਨੇਸ਼ ਚੱਢਾ ਨੇ ਮਾਮਲੇ ਸਬੰਧੀ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ, ਜਿਸ ਤੋਂ ਬਾਅਦ ਅੱਜ ਸਵੇਰੇ ਹੀ ਅਧਿਕਾਰੀਆਂ ਨੂੰ ਮੌਕੇ ’ਤੇ ਬੁਲਾ ਕੇ ਜਾਂਚ ਅਤੇ ਅਗਲੀ ਕਾਰਵਾਈ ਕਰਵਾਈ ਗਈ।
ਇਸ ਮਾਮਲੇ ਵਿੱਚ ਰੋਪੜ ਸਿਟੀ ਥਾਣੇ ਵਿੱਚ FIR ਨੰਬਰ 199 ਦਰਜ ਕੀਤੀ ਗਈ ਹੈ। ਦੋਸ਼ ਹੈ ਕਿ ਇੰਡਸਟਰੀ ਵੱਲੋਂ ਹੋ ਰਹੇ ਪ੍ਰਦੂਸ਼ਣ ਕਾਰਨ ਪੰਜਾਬ ਦੇ ਪਾਣੀ ’ਤੇ ਮਾੜਾ ਅਸਰ ਪੈ ਰਿਹਾ ਸੀ। ਫਿਲਹਾਲ ਪੁਲਿਸ ਅਤੇ ਸਬੰਧਤ ਪ੍ਰਸ਼ਾਸਨਿਕ ਵਿਭਾਗ ਮਾਮਲੇ ਦੀ ਜਾਂਚ ਕਰ ਰਹੇ ਹਨ। ਜਾਂਚ ਤੋਂ ਬਾਅਦ ਹੀ ਪੂਰੇ ਮਾਮਲੇ ਅਤੇ ਜ਼ਿੰਮੇਵਾਰਾਂ ਬਾਰੇ ਹੋਰ ਤੱਥ ਸਾਹਮਣੇ ਆਉਣ ਦੀ ਉਮੀਦ ਹੈ।





