ਸਕੂਲਾਂ ਦੀ ਹਾਲਤ ਸੁਧਾਰਨ ਵੱਲ ਧਿਆਨ ਦਿਓ! CJP ਲੀਡਰ ਨੇ ਸਰਕਾਰ ਨੂੰ ਦਿੱਤੀ ਨਸੀਅਤ
CJP ਟੀਮ ’ਤੇ ਹਮਲੇ ਨੂੰ ਲੈ ਕੇ ਆਸ਼ੂਤੋਸ਼ ਰੰਕਾ ਦਾ ਸਰਕਾਰ ’ਤੇ ਨਿਸ਼ਾਨਾ, ਕਿਹਾ- ਹਿੰਸਾ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੋ
ਜੈਪੁਰ, 23 ਅਗਸਤ 2026- ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੀ ਟੀਮ ’ਤੇ ਹੋਏ ਹਮਲੇ ਨੂੰ ਲੈ ਕੇ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਸ਼ੂਤੋਸ਼ ਰੰਕਾ ਨੇ ਸਰਕਾਰ ਤੋਂ ਹਿੰਸਾ ਅਤੇ ਗੁੰਡਾਗਰਦੀ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਰਜ ਕਰਵਾਈਆਂ ਗਈਆਂ ਐਫ.ਆਈ.ਆਰਜ਼. ’ਤੇ ਵੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਰੰਕਾ ਨੇ ਕਿਹਾ ਕਿ ਜੇਕਰ ਸਰਕਾਰ ਨੂੰ ਲੱਗਦਾ ਹੈ ਕਿ ਸੀ.ਜੇ.ਪੀ. ਦੇ ਲੋਕ ਵੀ ਗੁੰਡਾਗਰਦੀ ਵਿੱਚ ਸ਼ਾਮਲ ਸਨ ਤਾਂ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇ, ਪਰ ਇਸ ਲਈ ਸਬੂਤ ਪੇਸ਼ ਕਰਨੇ ਪੈਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਕੋਲ ਹਿੰਸਾ ਸਬੰਧੀ ਸਬੂਤ ਮੌਜੂਦ ਹਨ, ਜੋ ਜਨਤਕ ਤੌਰ ’ਤੇ ਸਾਂਝੇ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਸਰਕਾਰ ਨੂੰ ਰਾਜਸਥਾਨ ਦੇ ਸਕੂਲਾਂ ਦੀ ਹਾਲਤ ਸੁਧਾਰਨ ਵੱਲ ਧਿਆਨ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਨਾਟਕ ਅਤੇ ਹਿੰਸਾ ’ਤੇ ਸਮਾਂ ਬਰਬਾਦ ਕਰਨ ਦੀ ਬਜਾਏ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸਿੱਖਿਆ ਪ੍ਰਬੰਧ ਨੂੰ ਬਿਹਤਰ ਬਣਾਇਆ ਜਾਵੇ।
ਰੰਕਾ ਨੇ ਕਿਹਾ ਕਿ ਪਾਰਟੀ ਦੀਆਂ ਦੋ ਮੁੱਖ ਮੰਗਾਂ ਸਨ, ਸਕੂਲਾਂ ਵਿੱਚ ਸੁਧਾਰ ਅਤੇ ਹਿੰਸਾ ਭੜਕਾਉਣ ਵਾਲਿਆਂ ਖ਼ਿਲਾਫ਼ ਕਾਰਵਾਈ। ਉਨ੍ਹਾਂ ਕਿਹਾ ਕਿ ਇੱਕ ਮੰਗ ਪੂਰੀ ਹੋ ਚੁੱਕੀ ਹੈ, ਜਦਕਿ ਦੂਜੀ ਹੁਣ ਸਰਕਾਰ ਦੇ ਫ਼ੈਸਲੇ ਦੀ ਉਡੀਕ ਵਿੱਚ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸੀ.ਜੇ.ਪੀ. ਆਪਣੇ ਰੁਖ ਤੋਂ ਪਿੱਛੇ ਨਹੀਂ ਹਟੇਗੀ।





