26 ਅਗਸਤ ਨੂੰ ਐਸ.ਏ.ਐਸ. ਨਗਰ ਵਿਖੇ ਹੋਣ ਵਾਲਾ ਮੈਗਾ ਰੋਜ਼ਗਾਰ ਮੇਲਾ ਮੁਲਤਵੀ

Top Trending News ਪੰਜਾਬ

  • 26 ਅਗਸਤ ਨੂੰ ਐਸ.ਏ.ਐਸ. ਨਗਰ ਵਿਖੇ ਹੋਣ ਵਾਲਾ ਮੈਗਾ ਰੋਜ਼ਗਾਰ ਮੇਲਾ ਮੁਲਤਵੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਅਗਸਤ (ਦੇਸ਼ ਕਲਿੱਕ ਬਿਊਰੋ): ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਐਸ.ਏ.ਐਸ. ਨਗਰ ਵੱਲੋਂ ਮਿਤੀ 26 ਅਗਸਤ 2026 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਕਰਵਾਇਆ ਜਾਣ ਵਾਲਾ ਮੈਗਾ ਰੋਜ਼ਗਾਰ ਮੇਲਾ ਪ੍ਰਬੰਧਕੀ ਕਾਰਨਾਂ ਕਰਕੇ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।

ਡਿਪਟੀ ਡਾਇਰੈਕਟਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਕਿਸੇ ਅਣਕਿਆਸੇ ਪ੍ਰਬੰਧਕੀ ਕਾਰਨ ਕਰਕੇ ਮਿਤੀ 26 ਅਗਸਤ 2026 ਨੂੰ ਹੋਣ ਵਾਲੇ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਫਿਲਹਾਲ ਮੁਲਤਵੀ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੈਗਾ ਰੋਜ਼ਗਾਰ ਮੇਲੇ ਦੀ ਅਗਲੀ ਤਰੀਕ ਸਬੰਧੀ ਜਾਣਕਾਰੀ ਵੱਖਰੇ ਤੌਰ ’ਤੇ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਰੋਜ਼ਗਾਰ ਦੇ ਚਾਹਵਾਨ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮੈਗਾ ਰੋਜ਼ਗਾਰ ਮੇਲੇ ਦੀ ਨਵੀਂ ਤਰੀਕ ਸਬੰਧੀ ਜਾਣਕਾਰੀ ਲਈ ਵਿਭਾਗ ਨਾਲ ਸੰਪਰਕ ਵਿੱਚ ਰਹਿਣ।