ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 27 ਅਗਸਤ ਨੂੰ ਸੂਬਾ ਪੱਧਰੀ ਹੜਤਾਲ ਦਾ ਐਲਾਨ

Top Trending News ਪੰਜਾਬ

 

ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 27 ਅਗਸਤ ਨੂੰ ਸੂਬਾ ਪੱਧਰੀ ਹੜਤਾਲ ਦਾ ਐਲਾਨ

ਚੰਡੀਗੜ੍ਹ, 25 ਅਗਸਤ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ 27 ਅਗਸਤ ਨੂੰ ਸੂਬੇ ਭਰ ਵਿੱਚ ਮੁਕੰਮਲ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਮੁਲਾਜ਼ਮ ਜਥੇਬੰਦੀਆਂ ਮੁਤਾਬਕ ਹੜਤਾਲ ਦੌਰਾਨ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਠੱਪ ਰਹੇਗਾ, ਜਿਸ ਕਾਰਨ ਆਮ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਜਥੇਬੰਦੀਆਂ ਨੇ ਦੱਸਿਆ ਕਿ ਤਹਿਸੀਲ ਦਫ਼ਤਰਾਂ, ਡਿਪਟੀ ਕਮਿਸ਼ਨਰ ਦਫ਼ਤਰਾਂ ਅਤੇ ਹੋਰ ਵਿਭਾਗੀ ਦਫ਼ਤਰਾਂ ਤੋਂ ਇਲਾਵਾ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਦਾ ਕੰਮਕਾਜ ਵੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਵਿੱਚ ਲੰਬੇ ਸਮੇਂ ਤੋਂ ਲਟਕ ਰਹੀਆਂ ਮਹਿੰਗਾਈ ਭੱਤੇ (ਡੀਏ) ਦੀਆਂ ਕਿਸ਼ਤਾਂ ਜਾਰੀ ਕਰਨਾ ਸ਼ਾਮਲ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਵੀ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਡੀਏ/ਡੀ.ਆਰ. ਦੀਆਂ ਕਿਸ਼ਤਾਂ ਜਾਰੀ ਕਰਨ ਸਬੰਧੀ ਹੁਕਮ ਦਿੱਤੇ ਗਏ ਸਨ।

ਅਦਾਲਤੀ ਹੁਕਮਾਂ ਦੇ ਬਾਵਜੂਦ ਬਕਾਇਆ ਭੁਗਤਾਨ ਨਾ ਹੋਣ ਦਾ ਦੋਸ਼ ਲਗਾਉਂਦਿਆਂ ਮੁਲਾਜ਼ਮ ਜਥੇਬੰਦੀਆਂ ਨੇ ਸਰਕਾਰ ’ਤੇ ਦਬਾਅ ਬਣਾਉਣ ਲਈ ਸੰਘਰਸ਼ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। 27 ਅਗਸਤ ਦੀ ਹੜਤਾਲ ਨੂੰ ਇਸੇ ਸੰਘਰਸ਼ ਦੀ ਅਗਲੀ ਕੜੀ ਵਜੋਂ ਦੇਖਿਆ ਜਾ ਰਿਹਾ ਹੈ।