ਵੱਡੀ ਖ਼ਬਰ: ਅਮਰੀਕਾ ਨੇ ਦੁਨੀਆ ਭਰ ‘ਚ Visa Appointments ’ਤੇ ਲਾਈ ਰੋਕ

Top Trending News ਕੌਮਾਂਤਰੀ

 

ਵੱਡੀ ਖ਼ਬਰ: ਅਮਰੀਕਾ ਨੇ ਦੁਨੀਆ ਭਰ ‘ਚ Visa Appointments ’ਤੇ ਲਾਈ ਰੋਕ

ਅਮਰੀਕਾ, 26 ਅਗਸਤ 2026

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਰਕਾਰ ਨੇ ਦੁਨੀਆ ਭਰ ਵਿੱਚ ਅਮਰੀਕੀ ਵੀਜ਼ੇ ਲਈ ਅਰਜ਼ੀ ਦੇਣ ਵਾਲੇ ਲੋਕਾਂ ਦੀਆਂ ਮੁਲਾਕਾਤਾਂ (ਅਪਾਇੰਟਮੈਂਟਾਂ) ਵਿੱਚ ਬਦਲਾਅ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ ਅਮਰੀਕੀ ਦੂਤਾਵਾਸਾਂ ਅਤੇ ਵਣਜ ਦੂਤਾਵਾਸਾਂ ਵਿੱਚ ਵੀਜ਼ਾ ਸੇਵਾਵਾਂ ਨਾਲ ਸਬੰਧਤ ਮੁਲਾਕਾਤਾਂ ਨੂੰ ਮੁੜ ਨਿਰਧਾਰਤ ਕੀਤਾ ਜਾਵੇਗਾ।

‘ਰਾਇਟਰਜ਼’ ਦੀ ਰਿਪੋਰਟ ਮੁਤਾਬਕ ਅਮਰੀਕੀ ਵਿਦੇਸ਼ ਮੰਤਰਾਲੇ ਦੇ ਇੱਕ ਬੁਲਾਰੇ ਨੇ ਮੰਗਲਵਾਰ ਨੂੰ ਦੱਸਿਆ ਕਿ ਦੁਨੀਆ ਭਰ ਦੇ ਅਮਰੀਕੀ ਦੂਤਾਵਾਸਾਂ ਅਤੇ ਵਣਜ ਦੂਤਾਵਾਸਾਂ ਵਿੱਚ ਇੱਕ ਵਿਸ਼ਵ ਪੱਧਰੀ ਸਿਖਲਾਈ ਕਾਰਜਕ੍ਰਮ ਸ਼ੁਰੂ ਕੀਤਾ ਗਿਆ ਹੈ। ਇਸ ਸਿਖਲਾਈ ਦੌਰਾਨ ਵੀਜ਼ਾ ਸੇਵਾਵਾਂ ਨਾਲ ਸਬੰਧਤ ਕਾਰਜਾਂ ਅਤੇ ਮੁਲਾਕਾਤਾਂ ਵਿੱਚ ਤਬਦੀਲੀਆਂ ਕੀਤੀਆਂ ਜਾਣਗੀਆਂ।

ਇਹ ਕਦਮ ਟਰੰਪ ਸਰਕਾਰ ਵੱਲੋਂ ਪਰਵਾਸ ਨੀਤੀ ਨੂੰ ਸਖ਼ਤ ਕਰਨ ਦੀ ਕਾਰਵਾਈ ਦਰਮਿਆਨ ਸਾਹਮਣੇ ਆਇਆ ਹੈ। ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਪਰਵਾਸੀਆਂ ਨੂੰ ਦੇਸ਼ ਤੋਂ ਬਾਹਰ ਭੇਜਣ ਦੇ ਨਾਲ-ਨਾਲ ਵੀਜ਼ੇ ਅਤੇ ਸਥਾਈ ਨਿਵਾਸ ਅਧਿਕਾਰ ਰੱਦ ਕਰਨ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕੁਝ ਮਾਮਲਿਆਂ ਵਿੱਚ ਬਿਨੈਕਾਰਾਂ ਦੇ ਸਿਆਸੀ ਵਿਚਾਰਾਂ ਅਤੇ ਫ਼ਲਸਤੀਨ ਦੇ ਹੱਕ ਵਿੱਚ ਕੀਤੇ ਪ੍ਰਦਰਸ਼ਨਾਂ ਨੂੰ ਵੀ ਜਾਂਚ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ।