ਗੁਰਮੀਤ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰੀ ਇੰਸਪੈਕਟਰਾਂ ਨਾਲ ਗੱਲਬਾਤ; ਵਿਭਾਗ ਨੂੰ ਜਾਇਜ਼ ਮੰਗਾਂ ਦੇ ਹੱਲ ਦੇ ਨਿਰਦੇਸ਼

Top Trending News ਪੰਜਾਬ

  • ਗੁਰਮੀਤ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰੀ ਇੰਸਪੈਕਟਰਾਂ ਨਾਲ ਗੱਲਬਾਤ; ਵਿਭਾਗ ਨੂੰ ਜਾਇਜ਼ ਮੰਗਾਂ ਦੇ ਹੱਲ ਦੇ ਨਿਰਦੇਸ਼
  • ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ: ਖੁੱਡੀਆਂ
  • ਖੁੱਡੀਆਂ ਵੱਲੋਂ ਮੰਗ ਪੱਤਰਾਂ ਵਿੱਚ ਉਠਾਈਆਂ ਮੰਗਾਂ ਦੀ ਪਹਿਲ ਦੇ ਆਧਾਰ ‘ਤੇ ਘੋਖ ਅਤੇ ਵਿਚਾਰ ਕਰਨ ਦਾ ਭਰੋਸਾ

ਚੰਡੀਗੜ੍ਹ, 26 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ ਦੇ ਠੇਕਾ ਅਧਾਰਤ ਮੁਲਾਜ਼ਮਾਂ, ਮੰਡੀ ਬੋਰਡ ਵਰਕਰਜ਼ ਯੂਨੀਅਨ ਅਤੇ ਵੈਟਰਨਰੀ ਇੰਸਪੈਕਟਰਾਂ ਦੇ ਵਫ਼ਦ ਨਾਲ ਵੱਖ-ਵੱਖ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਗੌਰ ਨਾਲ ਸੁਣੀਆਂ।

ਗੱਲਬਾਤ ਦੌਰਾਨ ਗੁਰਮੀਤ ਸਿੰਘ ਖੁੱਡੀਆਂ ਨੇ ਕੰਮਕਾਜ, ਰੈਗੂਲਰਾਈਜ਼ੇਸ਼ਨ ਅਤੇ ਸੇਵਾ ਮਾਮਲਿਆਂ ਨਾਲ ਸਬੰਧਤ ਮੰਗਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਅਤੇ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਉਣ।

ਨੁਮਾਇੰਦਿਆਂ ਨੂੰ ਇਹ ਭਰੋਸਾ ਦਿਵਾਉਂਦਿਆਂ ਕਿ ਉਨ੍ਹਾਂ ਦੇ ਮੰਗ ਪੱਤਰਾਂ ਵਿੱਚ ਉਠਾਏ ਗਏ ਮੁੱਦਿਆਂ ਦੀ ਪਹਿਲ ਦੇ ਆਧਾਰ ‘ਤੇ ਘੋਖ ਕੀਤੀ ਜਾਵੇਗੀ, ਖੁੱਡੀਆਂ ਨੇ ਕਿਹਾ ਕਿ ਸਾਰੀਆਂ ਜਾਇਜ਼ ਮੰਗਾਂ ਅਤੇ ਮੁਸ਼ਕਲਾਂ ਦਾ ਹੱਲ ਸਮਾਂਬੱਧ ਢੰਗ ਨਾਲ ਕੀਤਾ ਜਾਵੇਗਾ।

ਇਨ੍ਹਾਂ ਮੀਟਿੰਗਾਂ ਵਿੱਚ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਡਾਇਰੈਕਟਰ ਪਰਮਦੀਪ ਸਿੰਘ ਵਾਲੀਆ ਅਤੇ ਪਸ਼ੂ ਪਾਲਣ ਵਿਭਾਗ ਤੇ ਪੰਜਾਬ ਮੰਡੀ ਬੋਰਡ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।