Holiday News: 21 ਸਕੂਲ-ਕਾਲਜ ਭਲਕੇ ਰਹਿਣਗੇ ਬੰਦ

Top Trending News ਪੰਜਾਬ

 

Holiday News: 21 ਸਕੂਲ-ਕਾਲਜ ਭਲਕੇ ਰਹਿਣਗੇ ਬੰਦ

ਅੰਮ੍ਰਿਤਸਰ, 27 ਅਗਸਤ 2026: ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਬਾਬਾ ਬਕਾਲਾ ਸਾਹਿਬ ਖੇਤਰ ਨਾਲ ਸਬੰਧਤ 21 ਸਕੂਲਾਂ ਅਤੇ ਕਾਲਜਾਂ ਵਿੱਚ 28 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਨਵੇਂ ਹੁਕਮ ਜਾਰੀ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਛੁੱਟੀ ਵਾਲੇ ਅਦਾਰਿਆਂ ਵਿੱਚ ਸਰਕਾਰੀ ਹਾਈ ਸਕੂਲ ਬਾਬਾ ਬਕਾਲਾ ਸਾਹਿਬ, ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ, ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ, ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ, ਜੀ.ਟੀ.ਬੀ. ਸਕੂਲ ਅਤੇ ਨਿਊ ਸੈਂਚਰੀ ਪਬਲਿਕ ਸਕੂਲ ਛਾਪਿਆਂਵਾਲੀ ਸਮੇਤ ਹੋਰ ਵਿੱਦਿਅਕ ਅਦਾਰੇ ਸ਼ਾਮਲ ਹਨ।

ਇਸੇ ਤਰ੍ਹਾਂ ਰਈਆ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ ਤੇ ਲੜਕੀਆਂ), ਸਰਕਾਰੀ ਐਲੀਮੈਂਟਰੀ ਤੇ ਮਿਡਲ ਸਕੂਲ, ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਕਾਲਜ, ਸ਼ਹੀਦ ਦਰਸ਼ਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਤੇ ਗੁਰੂ ਨਾਨਕ ਪਬਲਿਕ ਸਕੂਲ ਸਮੇਤ ਸਠਿਆਲਾ ਦਾ ਸ੍ਰੀ ਗੁਰੂ ਤੇਗ਼ ਬਹਾਦਰ ਕਾਲਜ ਵੀ ਇਸ ਸੂਚੀ ਵਿੱਚ ਸ਼ਾਮਲ ਹਨ।

ਪ੍ਰਸ਼ਾਸਨ ਮੁਤਾਬਕ ਇਹ ਕਦਮ ਮੇਲੇ ਦੌਰਾਨ ਲੋਕਾਂ ਦੀ ਸਹੂਲਤ ਅਤੇ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਚੁੱਕਿਆ ਗਿਆ ਹੈ। ਬਾਕੀ ਸਾਰੇ ਸਕੂਲ ਆਪਣੇ ਨਿਰਧਾਰਤ ਸਮੇਂ ਅਨੁਸਾਰ ਆਮ ਵਾਂਗ ਖੁੱਲ੍ਹਣਗੇ।