Nepal Flood: ਭਾਰਤ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, ਫਸੇ ਭਾਰਤੀਆਂ ਨੂੰ ਮਦਦ ਦੀ ਅਪੀਲ

Top Trending News ਕੌਮਾਂਤਰੀ

 

Nepal Flood: ਭਾਰਤ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, ਫਸੇ ਭਾਰਤੀਆਂ ਨੂੰ ਮਦਦ ਦੀ ਅਪੀਲ

ਨਵੀਂ ਦਿੱਲੀ 27 ਅਗਸਤ 2026

ਨੇਪਾਲ ਵਿੱਚ ਕੁਦਰਤੀ ਆਫ਼ਤ ਕਾਰਨ ਪੈਦਾ ਹੋਏ ਗੰਭੀਰ ਹਾਲਾਤਾਂ ਦੇ ਮੱਦੇਨਜ਼ਰ ਭਾਰਤ ਨੇ ਉੱਥੇ ਫਸੇ ਆਪਣੇ ਨਾਗਰਿਕਾਂ ਦੀ ਮਦਦ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਨੇਪਾਲ ਸਥਿਤ ਭਾਰਤੀ ਦੂਤਾਵਾਸ ਵੱਲੋਂ ਜਾਰੀ ਕੀਤੇ ਨੰਬਰਾਂ 79851316807 ਅਤੇ 79709107500 ’ਤੇ ਸੰਪਰਕ ਕਰਕੇ ਪ੍ਰਭਾਵਿਤ ਭਾਰਤੀ ਮਦਦ ਹਾਸਲ ਕਰ ਸਕਦੇ ਹਨ।

ਜਾਣਕਾਰੀ ਮੁਤਾਬਕ ਨੇਪਾਲ ਵਿੱਚ ਤਿੱਬਤ ਖੇਤਰ ਵਿੱਚ ਗਲੇਸ਼ੀਅਰ ਫਟਣ ਅਤੇ ਭੂਚਾਲ ਤੋਂ ਬਾਅਦ ਆਏ ਹੜ੍ਹਾਂ ਨੇ ਕਈ ਇਲਾਕਿਆਂ ਵਿੱਚ ਭਾਰੀ ਤਬਾਹੀ ਮਚਾਈ ਹੈ। ਹੜ੍ਹ ਦੇ ਤੇਜ਼ ਵਹਾਅ ਕਾਰਨ ਵੱਡੀ ਗਿਣਤੀ ਵਿੱਚ ਲੋਕ ਪ੍ਰਭਾਵਿਤ ਹੋਏ ਹਨ ਅਤੇ ਕਈ ਲੋਕਾਂ ਦੇ ਲਾਪਤਾ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।

ਇਸ ਕੁਦਰਤੀ ਆਫ਼ਤ ਦਾ ਅਸਰ ਕੈਲਾਸ਼ ਮਾਨਸਰੋਵਰ ਯਾਤਰਾ ’ਤੇ ਗਏ ਭਾਰਤੀ ਸ਼ਰਧਾਲੂਆਂ ’ਤੇ ਵੀ ਪਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਕਰੀਬ 400 ਭਾਰਤੀ ਤੀਰਥ ਯਾਤਰੀਆਂ ਦੇ ਪ੍ਰਭਾਵਿਤ ਹੋਣ ਦੀ ਗੱਲ ਸਾਹਮਣੇ ਆਈ ਹੈ। ਹਾਲਾਂਕਿ ਪ੍ਰਭਾਵਿਤ ਲੋਕਾਂ ਦੀ ਸਹੀ ਗਿਣਤੀ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਅਧਿਕਾਰਤ ਜਾਣਕਾਰੀ ਦੀ ਉਡੀਕ ਹੈ।

ਭਾਰਤੀ ਦੂਤਾਵਾਸ ਵੱਲੋਂ ਪ੍ਰਭਾਵਿਤ ਭਾਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਧਿਕਾਰਤ ਹੈਲਪਲਾਈਨ ਰਾਹੀਂ ਸੰਪਰਕ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।

ਦੂਜੇ ਪਾਸੇ, ਹੜ੍ਹ ਵਿੱਚ ਫਸੇ ਭਾਰਤੀ ਨਾਗਰਿਕਾਂ ਦੀ ਮਦਦ ਲਈ ਕਾਠਮਾਂਡੂ ਸਥਿਤ ਭਾਰਤੀ ਦੂਤਾਵਾਸ ਨੇ ਐਮਰਜੈਂਸੀ ਹੈਲਪਲਾਈਨ ਨੰਬਰ (+977 9851316807, +977 9709107500) ਜਾਰੀ ਕੀਤੇ ਹਨ। ਚੀਨ (ਤਿੱਬਤ) ਦੇ ਸਰਹੱਦੀ ਖੇਤਰਾਂ ਵਿੱਚ ਫਸੇ ਭਾਰਤੀਆਂ ਲਈ ਬੀਜਿੰਗ ਸਥਿਤ ਭਾਰਤੀ ਦੂਤਾਵਾਸ ਵੀ ਸਥਾਨਕ ਪ੍ਰਸ਼ਾਸਨ ਦੇ ਸੰਪਰਕ ਵਿੱਚ ਹੈ। ਅਮਰੀਕਾ ਨੇ ਵੀ ਆਪਣੇ ਨਾਗਰਿਕਾਂ ਲਈ ਬਚਾਅ ਨੰਬਰ ਅਤੇ ਐਡਵਾਈਜ਼ਰੀ ਜਾਰੀ ਕੀਤੀ ਹੈ।