MP Sarabjit Singh Khalsa ਦੀ ਸਿਹਤ ਵਿਗੜੀ, ਹਸਪਤਾਲ ‘ਚ ਦਾਖ਼ਲ
ਜਲੰਧਰ, 28 ਅਗਸਤ 2026: ਫਰੀਦਕੋਟ ਤੋਂ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ (MP Sarabjit Singh Khalsa) ਦੀ ਅਚਾਨਕ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਜਲੰਧਰ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਹ ਬਾਬਾ ਬਕਾਲਾ ਸਾਹਿਬ ਵਿਖੇ ਅੱਜ ਹੋ ਰਹੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਪੰਥਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ।
ਮਿਲੀ ਜਾਣਕਾਰੀ ਮੁਤਾਬਕ, ਬਾਬਾ ਬਕਾਲਾ ਸਾਹਿਬ ਵੱਲ ਜਾਂਦੇ ਸਮੇਂ ਰਸਤੇ ਵਿੱਚ ਅਚਾਨਕ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਜਲੰਧਰ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਲਾਂਕਿ, ਉਨ੍ਹਾਂ ਦੀ ਸਿਹਤ ਸਬੰਧੀ ਹੋਰ ਵਿਸਥਾਰਤ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।
ਭਾਈ ਖ਼ਾਲਸਾ ਦੇ ਕਾਨਫਰੰਸ ਵਿੱਚ ਨਾ ਪਹੁੰਚ ਸਕਣ ਦੀ ਖ਼ਬਰ ਮਿਲਣ ’ਤੇ ਸਮਰਥਕਾਂ ਅਤੇ ਸੰਗਤਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਨਾਲ ਜੁੜੇ ਲੋਕਾਂ ਵੱਲੋਂ ਸਮੂਹ ਸੰਗਤਾਂ ਨੂੰ ਭਾਈ ਸਾਹਿਬ ਦੀ ਜਲਦ ਸਿਹਤਯਾਬੀ ਲਈ ਅਕਾਲ ਪੁਰਖ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਨ ਦੀ ਅਪੀਲ ਕੀਤੀ ਗਈ ਹੈ।






