Nepal Flood: ਨੇਪਾਲ ’ਚ ਫਲੈਸ਼ ਫਲੱਡ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 400 ਦੇ ਨੇੜੇ; 1500 ਤੋਂ ਵੱਧ ਲਾਪਤਾ

Top Trending News ਕੌਮਾਂਤਰੀ

 

Nepal Flood: ਨੇਪਾਲ ’ਚ ਫਲੈਸ਼ ਫਲੱਡ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 400 ਦੇ ਨੇੜੇ; 1500 ਤੋਂ ਵੱਧ ਲਾਪਤਾ

ਕਾਠਮੰਡੂ 28 ਅਗਸਤ 2026

ਤਿੱਬਤ ਸਰਹੱਦ ਨੇੜੇ ਨੇਪਾਲ ਦੇ ਰਸੂਵਾ ਇਲਾਕੇ ਵਿੱਚ ਭੋਟੇਕੋਸ਼ੀ ਦਰਿਆ ’ਚ ਆਏ ਭਿਆਨਕ ਅਚਾਨਕ ਹੜ੍ਹ (ਫਲੈਸ਼ ਫਲੱਡ) ਨੇ ਵੱਡੀ ਤਬਾਹੀ ਮਚਾਈ ਹੈ। ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ 400 ਦੇ ਕਰੀਬ ਪਹੁੰਚ ਗਈ ਹੈ, ਜਦਕਿ 1500 ਤੋਂ ਵੱਧ ਲੋਕਾਂ ਦੇ ਲਾਪਤਾ ਹੋਣ ਦੀ ਸੂਚਨਾ ਹੈ। ਪ੍ਰਸ਼ਾਸਨ ਵੱਲੋਂ ਲਾਪਤਾ ਲੋਕਾਂ ਦੀ ਭਾਲ ਲਈ ਵੱਡੇ ਪੱਧਰ ’ਤੇ ਰਾਹਤ ਅਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ ਵੀ ਜਤਾਇਆ ਜਾ ਰਿਹਾ ਹੈ।

ਇਸ ਕੁਦਰਤੀ ਆਫ਼ਤ ਵਿੱਚ ਕਈ ਭਾਰਤੀ ਸੈਲਾਨੀਆਂ ਅਤੇ ਸ਼ਰਧਾਲੂਆਂ ਦੇ ਵੀ ਲਾਪਤਾ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਭਾਰਤੀ ਵਿਦੇਸ਼ ਮੰਤਰਾਲੇ ਮੁਤਾਬਕ ਵੀਰਵਾਰ ਨੂੰ ਤਾਮਿਲਨਾਡੂ ਦੇ 21 ਵਸਨੀਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ। ਇਹ ਸਾਰੇ ਕੈਲਾਸ਼ ਮਾਨਸਰੋਵਰ ਯਾਤਰਾ ’ਤੇ ਗਏ ਸਨ ਅਤੇ ਨੇਪਾਲ ਵਿੱਚ ਹੜ੍ਹ ਕਾਰਨ ਫਸ ਗਏ ਸਨ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦੱਸਿਆ ਕਿ ਚੀਨ ਵਾਲੇ ਰਸਤੇ ’ਚ ਵੀ ਕਈ ਭਾਰਤੀ ਸ਼ਰਧਾਲੂਆਂ ਦੇ ਫਸੇ ਹੋਣ ਦੀ ਜਾਣਕਾਰੀ ਮਿਲੀ ਹੈ। ਲਗਭਗ 200 ਭਾਰਤੀ ਨਾਗਰਿਕਾਂ ਨੇ ਸੁਰੱਖਿਅਤ ਬਾਹਰ ਨਿਕਲਣ ਲਈ ਭਾਰਤ ਸਰਕਾਰ ਤੋਂ ਮਦਦ ਮੰਗੀ ਹੈ। ਭਾਰਤ ਵੱਲੋਂ ਨੇਪਾਲ ਨੂੰ ਇਸ ਮੁਸ਼ਕਲ ਘੜੀ ਵਿੱਚ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਗਿਆ ਹੈ।