ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 6 ਮੁਲਜ਼ਮ ਗ੍ਰਿਫ਼ਤਾਰ, 2.920 ਕਿਲੋ ਹੈਰੋਇਨ ਤੇ 8 ਪਿਸਤੌਲ ਬਰਾਮਦ

Top Trending News ਪੰਜਾਬ

 

ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 6 ਮੁਲਜ਼ਮ ਗ੍ਰਿਫ਼ਤਾਰ, 2.920 ਕਿਲੋ ਹੈਰੋਇਨ ਤੇ 8 ਪਿਸਤੌਲ ਬਰਾਮਦ

ਅੰਮ੍ਰਿਤਸਰ, 28 ਅਗਸਤ 2026: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸਐੱਸਓਸੀ), ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ ਸਾਂਝੀਆਂ ਵੱਖ-ਵੱਖ ਕਾਰਵਾਈਆਂ ਦੌਰਾਨ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਗਰੋਹਾਂ ਦਾ ਪਰਦਾਫਾਸ਼ ਕਰਦਿਆਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 2.920 ਕਿਲੋ ਹੈਰੋਇਨ ਅਤੇ 8 ਉੱਚ-ਕਿਸਮ ਦੇ ਪਿਸਤੌਲ ਬਰਾਮਦ ਕੀਤੇ ਹਨ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰੋਂ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਏ ਸਨ। ਉਹ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਪਹੁੰਚਾਈਆਂ ਜਾਂਦੀਆਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਉਨ੍ਹਾਂ ਨੂੰ ਪੰਜਾਬ ਵਿੱਚ ਸਰਗਰਮ ਅਪਰਾਧਿਕ ਅਨਸਰਾਂ ਤੱਕ ਪਹੁੰਚਾਉਣ ਦਾ ਕੰਮ ਕਰਦੇ ਸਨ।

ਇਸ ਸਬੰਧੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਦੇ ਥਾਣੇ ਵਿੱਚ ਵੱਖ-ਵੱਖ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਰਹੱਦ ਪਾਰਲੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚ ਕੀਤੀ ਜਾ ਸਕੇ ਅਤੇ ਤਸਕਰੀ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸਰਹੱਦ ਪਾਰੋਂ ਹੋ ਰਹੀ ਤਸਕਰੀ ’ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਸ਼ਾ-ਅਧਾਰਿਤ ਅਪਰਾਧਾਂ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ‘ਜ਼ੀਰੋ ਟੋਲਰੈਂਸ’ ਦੀ ਨੀਤੀ ਤਹਿਤ ਕਾਰਵਾਈ ਜਾਰੀ ਰਹੇਗੀ।