- Breaking: 27 ਅਗਸਤ ਦੀ ਹੜਤਾਲ ਦੌਰਾਨ ਗੈਰਹਾਜ਼ਰ ਰਹੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਨੇ ਭੇਜਿਆ ਨੋਟਿਸ
- ਬਿਨਾਂ ਮਨਜ਼ੂਰੀ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
ਚੰਡੀਗੜ੍ਹ, 29 ਅਗਸਤ 2026 (ਦੇਸ਼ ਕਲਿੱਕ ਬਿਊਰੋ)— ਪੰਜਾਬ ਸਰਕਾਰ ਨੇ 27 ਅਗਸਤ ਨੂੰ ਹੋਈ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਸਖ਼ਤ ਰੁਖ ਅਪਣਾਇਆ ਹੈ। ਸਰਕਾਰ ਨੇ ਹੜਤਾਲ ਵਾਲੇ ਦਿਨ ਬਿਨਾਂ ਕਿਸੇ ਮਨਜ਼ੂਰੀ ਦੇ ਡਿਊਟੀ ਤੋਂ ਗੈਰਹਾਜ਼ਰ ਰਹੇ ਮੁਲਾਜ਼ਮਾਂ ਨੂੰ Show-Cause Notice ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਸਰਕਾਰੀ ਹਦਾਇਤਾਂ ਮੁਤਾਬਕ, ਜਿਹੜੇ ਕਰਮਚਾਰੀ 27 ਅਗਸਤ ਨੂੰ ਬਿਨਾਂ ਪਹਿਲਾਂ ਤੋਂ ਮਨਜ਼ੂਰੀ ਜਾਂ ਅਧਿਕਾਰਤ ਇਜਾਜ਼ਤ ਦੇ ਆਪਣੀ ਡਿਊਟੀ ਤੋਂ ਗੈਰਹਾਜ਼ਰ ਪਾਏ ਗਏ ਹਨ, ਉਨ੍ਹਾਂ ਤੋਂ ਗੈਰਹਾਜ਼ਰੀ ਸਬੰਧੀ ਜਵਾਬ ਮੰਗਿਆ ਜਾਵੇਗਾ।
ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਗੈਰ-ਅਧਿਕਾਰਤ ਤੌਰ ’ਤੇ ਗੈਰਹਾਜ਼ਰ ਰਹੇ ਕਰਮਚਾਰੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸ਼ੋਅਕਾਜ਼ ਨੋਟਿਸ ਜਾਰੀ ਕਰ ਦਿਤੇ ਗਏ ਹਨ। ਸਰਕਾਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਨੋਟਿਸ ਦਾ ਜਵਾਬ ਮਿਲਣ ਤੋਂ ਬਾਅਦ ਹੀ ਸਬੰਧਤ ਮੁਲਾਜ਼ਮ ਖ਼ਿਲਾਫ਼ ਅਗਲੀ ਕਾਰਵਾਈ ਬਾਰੇ ਫ਼ੈਸਲਾ ਲਿਆ ਜਾਵੇਗਾ।
ਦੱਸਣਯੋਗ ਹੈ ਕਿ 27 ਅਗਸਤ ਨੂੰ ਪੰਜਾਬ ਦੇ ਵੱਡੀ ਗਿਣਤੀ ਸਰਕਾਰੀ ਕਰਮਚਾਰੀਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਸੀ। ਹੁਣ ਸਰਕਾਰ ਵੱਲੋਂ ਬਿਨਾਂ ਮਨਜ਼ੂਰੀ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ’ਤੇ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ।






